ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ
ਮਮਦੋਟ, 2 ਅਕਤੂਬਰ ( ਰਾਜਿੰਦਰ ਸਿੰਘ ਹਾਂਡਾ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜਪੁਰ ਦੇ ਜ਼ੋਨ ਝੋਕ ਟਹਿਲ ਸਿੰਘ ਦੀ ਮੀਟਿੰਗ ਜ਼ੋਨ ਪ੍ਰਧਾਨ ਗੁਰਨਾਮ ਸਿੰਘ ਅਲੀਕੇ ਦੀ ਅਗਵਾਈ ਹੇਠ ਗੁਰਦੁਆਰਾ ਢਾਬਸਰ ਸਾਹਿਬ (ਬਾਬਾ ਬੋਰੀ ਵਾਲਾ) ਵਿਖੇ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਸੂਬਾ ਪ੍ਰਧਾਨ ਸੁਖਵਿਦਰ ਸਿੰਘ ਸਭਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆ ਕਿਸਾਨ ਆਗੂਆ ਵਲੋਂ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤੇ ਗਏ 25 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਮੁੱਢੋਂ ਰੱਦ ਕਰਦਿਆਂ ਇਸਨੂੰ ਕੇਂਦਰ ਸਰਕਾਰ ਵਲੋਂ ਦੇਸ਼ ਦੀ ਕਿਸਾਨੀ ਨਾਲ ਕੀਤਾ ਗਿਆ ਕੋਝਾ ਮਜ਼ਾਕ ਦੱਸਿਆ।
ਅਜੀਤ ਡੈਸਕ
03-10-2026