04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਸਮਰਥਨ ਮੁੱਲ ’ਚ ਨਿਗੁਣੇ ਵਾਧੇ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਦੂਰ ਨਹੀਂ ਹੋਣਗੀਆਂ- ਕਿਸਾਨ ਆਗੂ

ਮੁੱਦਕੀ, 2 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐੱਸ.

ਅਜੀਤ ਡੈਸਕ 03-10-2026
ਮੁੱਦਕੀ, 2 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ.) ਵਿਚ ਕੀਤੇ 25 ਰੁਪਏ ਦੇ ਵਾਧੇ ਨੂੰ ਕਿਸਾਨਾਂ ਨੇ ਨਿਗੂਣਾ ਕਰਾਰ ਦਿੰਦਿਆਂ ਨਿਰਾਸ਼ਾ ਜ਼ਾਹਿਰ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਗੁਰਜੰਟ ਸਿੰਘ ਬਰਾੜ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਜੋਗਿੰਦਰ ਸਿੰਘ ਸੰਧੂ ਛਿੰਦਾ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਦਰਸ਼ਨ ਸਿੰਘ ਬਰਾੜ ਫੌਜੀ ਜ਼ਿਲ੍ਹਾ ਖਜ਼ਾਨਚੀ ਭਾਰਤੀ ਕਿਸਾਨ ਯੂਨੀਅਨ ਬ੍ਰਹਮ ਕੇ ਦਾ ਕਹਿਣਾ ਹੈ ਕਿ ਡੀਜ਼ਲ, ਖਾਦਾਂ, ਕੀਟਨਾਸ਼ਕਾਂ, ਬੀਜਾਂ ਤੇ ਮਜ਼ਦੂਰੀ ਸਮੇਤ ਖੇਤੀ ਦੀ ਲਾਗਤ ਲਗਾਤਾਰ ਵੱਧ ਰਹੀ ਹੈ। ਅਜਿਹੇ ’ਚ ਖੇਤੀਬਾੜੀ ਵਿਚ ਲਗਾਤਾਰ ਵੱਧ ਰਹੀਆਂ ਲਾਗਤਾਂ ਦੇ ਮੁਕਾਬਲੇ ਕਣਕ ਦੇ ਭਾਅ ਵਿਚ ਕੀਤਾ ਗਿਆ ਇਹ ਵਾਧਾ ਨਾਕਾਫ਼ੀ ਹੈ। ਉਨ੍ਹਾਂ ਨੇ ਕਣਕ ਦੇ ਸਮਰਥਨ ਮੁੱਲ ’ਚ ਨਿਗੂਣੇ ਵਾਧੇ ਨੂੰ ਮੁੱਢੋਂ ਰੱਦ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਐਮ.ਐੱਸ.ਪੀ. ਵਿਚ ਕੀਤਾ ਗਿਆ ਵਾਧਾ ਕਿਸਾਨਾਂ ਦੀਆਂ ਉਮੀਦਾਂ ਦੇ ਮੁਕਾਬਲੇ ਨਾਕਾਫ਼ੀ ਹੈ ਤੇ ਇਸ ਨਾਲ ਕਿਸਾਨਾਂ ਦੀਆਂ ਆਰਥਿਕ ਮੁਸ਼ਕਿਲਾਂ ਦੂਰ ਨਹੀਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਹਰੀ ਕ੍ਰਾਂਤੀ ਦਾ ਨਾਅਰਾ ਦੇ ਕੇ ਸਮੇਂ ਦੀਆਂ ਸਰਕਾਰਾਂ ਨੇ ਕਾਰਪੋਰੇਟ ਘਰਾਣਿਆਂ ਨੂੰ ਲੁੱਟਣ ਦੀ ਖੁੱਲ੍ਹ ਦਿੱਤੀ ਗਈ ਹੈ ਤੇ ਉਨ੍ਹਾਂ ਦੇ ਮੂੰਹ ਬੰਦ ਕਰਨ ਦੀ ਥਾਂ ਕਿਸਾਨਾਂ ਨੂੰ ਖ਼ਤਮ ਕਰਨ ਲਈ ਤਿਆਰ-ਬਰ-ਤਿਆਰ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦਾ ਲਾਹੇਵੰਦ ਭਾਅ ਮਿਲਣਾ ਚਾਹੀ ਦਾ ਹੈ ਤੇ ਐਮ.ਐੱਸ.ਪੀ. ਨੂੰ ਲਾਗਤ ਦੇ ਆਧਾਰ ’ਤੇ ਤੈਅ ਕਰਕੇ ਇਸ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਤੇ ਸਰਕਾਰ ਨੂੰ ਫ਼ਸਲਾਂ ਦੇ ਭਾਅ ਤੈਅ ਕਰਦੇ ਸਮੇਂ ਕਿਸਾਨਾਂ ਦੀ ਅਸਲ ਲਾਗਤ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਫ਼ਸਲਾਂ ਦਾ ਲਾਹੇਵੰਦ ਭਾਅ ਦੇਣ ਦੇ ਨਾਲ-ਨਾਲ ਖੇਤੀ ਲਾਗਤਾਂ ਘਟਾਉਣ ਲਈ ਵੀ ਠੋਸ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ 4 ਅਕਤੂਬਰ ਨੂੰ ਹੋਵੇਗੀ ਅੰਤਿਮ ਅਰਦਾਸ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।