ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕੀਤਾ
ਮੰਡੀ ਲਾਧੂਕਾ, 2 ਅਕਤੂਬਰ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਮਿਡਲ ਸਕੂਲ ਦੇ ਇੰਚਾਰਜ ਮਾਸਟਰ ਦਰਸ਼ਨ ਸਿੰਘ ਕੰਬੋਜ ਦੇ ਛੋਟੇ ਭਰਾ ਸੁਖਵਿੰਦਰ ਸਿੰਘ ਸੁੱਖੂ (40) ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਪਰਿਵਾਰ ਵਲੋਂ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਸੀ ਕਿਉਂਕਿ ਪਰਿਵਾਰ ਵਲੋਂ ਮ੍ਰਿਤਕ ਦੇਹ ਨੂੰ ਡਾਕਟਰੀ ਖੋਜਾਂ ਲਈ ਮਥੁਰਾ ਦੇ ਇਕ ਮੈਡੀਕਲ ਕਾਲਜ ਨੂੰ ਦਾਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਇੰਚਾਰਜ ਦਰਸ਼ਨ ਸਿੰਘ ਕੰਬੋਜ, ਭਰਾ ਸੁਖਵਿੰਦਰ ਸਿੰਘ ਸੁੱਖੂ ਦੀ ਮ੍ਰਿਤਕ ਦੇਹ ਨੂੰ ਡਾਕਟਰੀ ਖੋਜਾਂ ਲਈ ਮਥੁਰਾ ਦੇ ਇਕ ਮੈਡੀਕਲ ਕਾਲਜ ਨੂੰ ਦਾਨ ਕਰਦੇ ਹੋਏ। ਤਸਵੀਰ-ਰਾਕੇਸ਼ ਛਾਬੜਾ
03-10-2026