ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ’ਚ ਲਗਾਇਆ ਸਫ਼ਾਈ ਕੈਂਪ
ਮੁੱਦਕੀ, 3 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਨਗਰ ਪੰਚਾਇਤ ਮੁੱਦਕੀ ਵਲੋਂ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੱਛਤਾ ਹੀ ਸੇਵਾ ਤਹਿਤ ਸਫ਼ਾਈ ਕੀਤੀ ਗਈ। ਇਸ ਦੌਰਾਨ ਹਰਪ੍ਰੀਤ ਸਿੰਘ ਤੇ ਸੁਖਵੀਰ ਕੌਰ ਨੇ ਕਿਹਾ ਕਿ 17 ਅਕਤੂਬਰ ਤੱਕ ‘ਸਭਾਵ ਸਵੱਛਤਾ, ਸੰਸਕਾਰ ਸਵੱਛਤਾ’ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
04-10-2026