ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ
ਜ਼ੀਰਾ, 3 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਇਕ ਵਿਸ਼ਾਲ ਜਥਾ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਜੀਰਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਜਥੇ ਦੀ ਰਵਾਨਗੀ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਉਚੇਚੇ ਤੌਰ ’ਤੇ ਹਾਜ਼ਰ ਹੋਏ।
ਅਜੀਤ ਡੈਸਕ
04-10-2026