05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਸੰਪੂਰਨਤਾ ’ਤੇ ਗੁਰਦੁਆਰਾ ਸਿੰਘ ਸਭਾ ’ਚ ਕਰਵਾਏ ਸਮਾਗਮ ਪ੍ਰਿੰਸੀਪਲ ਚਰਨਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ ਵਾਲਿਆਂ ਨੇ ਸੰਗਤਾਂ ਗੁਰਬਾਣੀ ਅਰਥਾਂ ਤੋਂ ਕਰਵਾਇਆ ਜਾਣੂ

ਫ਼ਾਜ਼ਿਲਕਾ, 4 ਅਕਤੂਬਰ(ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜ਼ਿ ਫ਼ਾਜ਼ਿਲਕਾ ਅੰਦਰ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਰਥਾਂ ਸਹਿਤ ਸੰਥਿਆ ਸੰਪੂਰਨ ਹੋਣ ’ਤੇ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਗੁਰਮਤਿ ਸਮਾਗਮਾਂ ਅੰਦਰ ਭਾਈ ਹਰਪ੍ਰੀਤ ਸਿੰਘ, ਭਾਈ ਹਰਸਿਮਰਨਜੀਤ ਸਿੰਘ ਨੇ ਕਥਾ ਕੀਰਤਨ ਦੇ ਪ੍ਰਵਾਹ ਚਲਾਏ।

ਸਮਾਗਮਾਂ ਦੌਰਾਨ ਹਾਜ਼ਰ ਸੰਗਤ ਕੀਰਤਨ ਸਰਵਨ ਕਰਦੀਆਂ ਹੋਈਆਂ। ਅਜੀਤ ਤਸਵੀਰ 05-10-2026
ਫ਼ਾਜ਼ਿਲਕਾ, 4 ਅਕਤੂਬਰ(ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜ਼ਿ ਫ਼ਾਜ਼ਿਲਕਾ ਅੰਦਰ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਰਥਾਂ ਸਹਿਤ ਸੰਥਿਆ ਸੰਪੂਰਨ ਹੋਣ ’ਤੇ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਗੁਰਮਤਿ ਸਮਾਗਮਾਂ ਅੰਦਰ ਭਾਈ ਹਰਪ੍ਰੀਤ ਸਿੰਘ, ਭਾਈ ਹਰਸਿਮਰਨਜੀਤ ਸਿੰਘ ਨੇ ਕਥਾ ਕੀਰਤਨ ਦੇ ਪ੍ਰਵਾਹ ਚਲਾਏ। ਇਨ੍ਹਾਂ ਸਮਾਗਮਾਂ ਅੰਦਰ ਵਿਸ਼ੇਸ਼ ਤੌਰ ’ਤੇ ਪੁੱਜੇ ਪ੍ਰਿੰਸੀਪਲ ਚਰਨਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਹਾਨਤਾ, ਬਾਣੀ ਦੇ ਅਰਥ ਸਮਝਣ ਨੂੰ ਸਮੇਂ ਦੀ ਵੱਡੀ ਲੋੜ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਆਪਣੀ ਬਾਣੀ ਦੇ ਅੰਦਰ ਅਜੋਕੇ ਜੀਵਨ ਵਿਚ ਜੋ ਕੁੱਝ ਵਾਪਰ ਰਿਹਾ ਹੈ, ਉਸ ਦਾ ਜਿਕਰ ਪਹਿਲਾਂ ਹੀ ਕਰ ਦਿੱਤਾ ਸੀ। ਜਿਸ ਨੂੰ ਅਸੀਂ ਬਾਣੀ ਸਮਝ ਕੇ ਉਸ ਮੁਤਾਬਿਕ ਆਪਣਾ ਜੀਵਨ ਢਾਲ ਕੇ ਸੰਸਾਰਿਕ ਮੁਸ਼ਕਲਾਂ ਤੋਂ ਛੁਟਕਾਰਾ ਪਾ ਸਕਦੇ ਹਾਂ। ਉਨ੍ਹਾ ਕਿਹਾ ਕਿ ਗੁਰਬਾਣੀ ਰੋਜ਼ ਪੜ੍ਹਨੀ ਚਾਹੀਦੀ ਹੈ, ਪਰ ਇਸ ਦੇ ਅਰਥਾਂ ਤੋਂ ਜਾਣੂ ਹੋਣਾਂ ਵੀ ਬਹੁਤ ਜਰੂਰੀ ਹੈ। ਉਨ੍ਹਾਂ ਭਾਈ ਹਰਸਿਮਰਨਜੀਤ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇਕ, ਸ਼ਹਿਰ, ਨਗਰ, ਕਸਬੇ ਅੰਦਰ ਗੁਰੂ ਗ੍ਰੰਥ ਸਾਹਿਬ ਜੀ ਦੀ ਅਰਥਾਂ ਸਹਿਤ ਵਿਆਖਿਆ ਦਾ ਹੋਣਾ ਬਹੁਤ ਜਰੂਰੀ ਬਣ ਗਿਆ ਹੈ। ਇਸ ਮੌਕੇ ’ਤੇ ਭਾਈ ਕੰਵਲਜੀਤ ਸਿੰਘ, ਪ੍ਰਭਜੀਤ ਸਿੰਘ ਕਾਠਪਾਲ, ਡਾ. ਬਲਬੀਰ ਸਿੰਘ, ਦਵਿੰਦਰ ਸਿੰਘ ਆਹੂਜਾ, ਅਮਰੀਕ ਸਿੰਘ, ਜਰਨੈਲ ਸਿੰਘ ਤਨੇਜਾ, ਨਰੈਣ ਸਿੰਘ ਬੈਂਕ ਵਾਲੇ, ਪਰਮਜੀਤ ਸਿੰਘ ਬੈਂਕ ਵਾਲੇ, ਦਰਸ਼ਨ ਸਿੰਘ ਲੈਕਚਰਾਰ, ਪ੍ਰਿੰਸੀਪਲ ਨਰਿੰਦਰ ਸਿੰਘ, ਡਾ. ਦਵਿੰਦਰ ਸਿੰਘ, ਭਾਈ ਰਾਜ ਸਿੰਘ, ਹਰਮਿੰਦਰ ਸਿੰਘ ਤਨੇਜਾ, ਸਹਿਜ ਪਾਲ ਸਿੰਘ, ਮਾਸਟਰ ਸਰਬਜੀਤ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ। ਸਮਾਪਤੀ ਉਰਪੰਤ ਗੁਰੂ ਦੇ ਲੰਗਰ ਅਤੁੱਟ ਵਰਤੇ।
ਪਿਛਲੀ ਖ਼ਬਰ ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਟੂਰ ਲਗਾਇਆ ਅਗਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ’ਤੇ ਖ਼ੁਸ਼ੀ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।