05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਖ਼ੂਨਦਾਨ ਦੇ ਖੇਤਰ ’ਚ ਯੋਗਦਾਨ ਦੇਣ ਲਈ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਨੂੰ ਕੀਤਾ ਸਨਮਾਨਿਤ

ਅਬੋਹਰ, 4 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਰਾਸ਼ਟਰੀ ਸਵੈ-ਇੱਛਾ ਖ਼ੂਨਦਾਨ ਦਿਵਸ ਮੌਕੇ ਖ਼ੂਨਦਾਨ ਦੇ ਖੇਤਰ ਵਿਚ ਲਗਾਤਾਰ ਯੋਗਦਾਨ ਪਾਉਣ ਲਈ ਬਲੱਡ ਬੈਂਕ ਅਬੋਹਰ ਦੀ ਟੀਮ ਵਲੋਂ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਅਬੋਹਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ.

ਬਲੱਡ ਬੈਂਕ ਟੀਮ ਵਲੋਂ ਸਨਮਾਨ ਹਾਸਲ ਕਰਦਾ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਦਾ ਵਫ਼ਦ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 05-10-2026
ਅਬੋਹਰ, 4 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਰਾਸ਼ਟਰੀ ਸਵੈ-ਇੱਛਾ ਖ਼ੂਨਦਾਨ ਦਿਵਸ ਮੌਕੇ ਖ਼ੂਨਦਾਨ ਦੇ ਖੇਤਰ ਵਿਚ ਲਗਾਤਾਰ ਯੋਗਦਾਨ ਪਾਉਣ ਲਈ ਬਲੱਡ ਬੈਂਕ ਅਬੋਹਰ ਦੀ ਟੀਮ ਵਲੋਂ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਅਬੋਹਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ.ਦੀਕਸ਼ੀ ਤੇ ਡਾ.ਸੁਰੇਸ਼ ਕੰਬੋਜ ਨੇ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਵਲੋਂ ਖ਼ੂਨਦਾਨ ਤੇ ਸਮਾਜ ਸੇਵਾ ਦੇ ਖੇਤਰ ਵਿਚ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਅਬੋਹਰ ਵਲੋਂ ਸਮੇਂ-ਸਮੇਂ ’ਤੇ ਖ਼ੂਨਦਾਨ ਕੈਂਪ ਲਗਾ ਕੇ ਬਲੱਡ ਬੈਂਕ ਨੂੰ ਸਹਿਯੋਗ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਐਮਰਜੈਂਸੀ ਮੌਕੇ ਵੀ ਐਸੋਸੀਏਸ਼ਨ ਦੇ ਮੈਂਬਰ ਲੋੜਵੰਦ ਮਰੀਜ਼ਾਂ ਲਈ ਖ਼ੂਨਦਾਨ ਕਰਨ ਵਾਸਤੇ ਅੱਗੇ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਬਲੱਡ ਬੈਂਕ ਅਬੋਹਰ ਨੂੰ ਪੂਰੇ ਪੰਜਾਬ ਵਿਚ ਪਹਿਲਾ ਰੈਂਕ ਪ੍ਰਾਪਤ ਹੋਇਆ ਹੈ ਜਿਸ ਵਿਚ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਦੇ ਸਹਿਯੋਗ ਦਾ ਵੀ ਮਹੱਤਵਪੂਰਨ ਯੋਗਦਾਨ ਰਿਹਾ ਹੈ। ਇਸ ਮੌਕੇ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਵਲੋਂ ਲਵਲੀਨ ਸ਼ਰਮਾ, ਪਰਵੀਨ ਡੋਡਾ ਤੇ ਪੁਨੀਤ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਰਾਮ ਸ਼ਰਣਮ ਆਸ਼ਰਮ ’ਚ ਲਗਾਇਆ ਖੂਨਦਾਨ ਕੈਂਪ ਅਗਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ’ਚ ਮਨਾਈ ਗਾਂਧੀ ਜੈਅੰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।