ਮੇਰਾ ਪਰਿਵਾਰ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ
ਗੋਲੂ ਕਾ ਮੋੜ, 04 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਮੇਰਾ ਪਰਿਵਾਰ ਸੁਸਾਇਟੀ ਵਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਨ ਕੇ ਹਿਠਾੜ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਪ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ ਅਤੇ ਮੇਰਾ ਪਰਿਵਾਰ ਸੁਸਾਇਟੀ ਵਲੋਂ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਅਤੇ ਹੌਸਲਾ ਅਫ਼ਜ਼ਾਈ ਕੀਤੀ।
ਅਜੀਤ ਡੈਸਕ
05-10-2026