05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲਾਂ

ਤਲਵੰਡੀ ਭਾਈ, 4 ਅਕਤੂਬਰ (ਰਵਿੰਦਰ ਸਿੰਘ ਬਜਾਜ)- ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।

ਅਜੀਤ ਡੈਸਕ 05-10-2026
ਤਲਵੰਡੀ ਭਾਈ, 4 ਅਕਤੂਬਰ (ਰਵਿੰਦਰ ਸਿੰਘ ਬਜਾਜ)- ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਜਗਜੀਤ ਕੌਰ ਨੇ ਦੱਸਿਆ ਕਿ ਕਾਲਜ ਨੇ ਹਾਕੀ, ਕਬੱਡੀ, ਵਾਲੀਬਾਲ, ਅਥਲੈਟਿਕਸ ਖੇਡਾਂ ਵਿਚ ਭਾਗ ਲਿਆ ਜਿਸ ਵਿਚ ਕਬੱਡੀ ਸਰਕਲ ਸਟਾਈਲ ਪਹਿਲਾ ਸਥਾਨ, ਸ਼ਾਟਪੁੱਟ ਪਹਿਲਾਂ, ਲਾਂਗ ਜੰਪ ਪਹਿਲਾ, ਜੈਵਲਿਨ ਤੀਜਾ, ਵਾਲੀਬਾਲ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਸਟੇਟ ਪੱਧਰ ਲਈ ਭਾਗ ਲਿਆ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵੱਧ-ਚੜ੍ਹ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਪੇ੍ਰਿਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਾਲਜ ਦੇ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਮਾਸਟਰ ਅਥਲੀਟ ਦਵਿੰਦਰ ਕੌਰ ਅਤੇ ਬੂਟਾ ਸਿੰਘ ਵਿਰਕ ਨੇ ਜਿੱਤੇ ਤਗਮੇ ਅਗਲੀ ਖ਼ਬਰ ਭਾਲਾ ਫਰਾਏ ਮੱਲ ਤੋਂ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।