06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ਮਾਨ ਦੇ ਮੁਨਾਫ਼ੇ’ ਤਹਿਤ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਸਾਥੀਆਂ ਸਮੇਤ ਡੋਰ-ਟੂ-ਡੋਰ ਸੰਪਰਕ

ਫ਼ਿਰੋਜ਼ਪੁਰ, 5 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚਾਉਣ ਲਈ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਆਪਣੇ ਸਾਥੀਆਂ ਸਮੇਤ ਫ਼ਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ ’ਚ ਡੋਰ-ਟੂ-ਡੋਰ ਸੰਪਰਕ ਕੀਤਾ ਗਿਆ। ਇਸ ਦੌਰਾਨ ਵਿਧਾਇਕ ਭੁੱਲਰ ਨੇ ਲਾਲ ਕੁੜਤੀ ਅੱਡਾ, ਕਬਾੜੀ ਬਾਜ਼ਾਰ ਤੇ ਮੇਨ ਬਾਜ਼ਾਰ ਵਿਚ ਦੁਕਾਨਦਾਰਾਂ ਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ।

ਅਜੀਤ ਡੈਸਕ 06-10-2026
ਫ਼ਿਰੋਜ਼ਪੁਰ, 5 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚਾਉਣ ਲਈ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਆਪਣੇ ਸਾਥੀਆਂ ਸਮੇਤ ਫ਼ਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ ’ਚ ਡੋਰ-ਟੂ-ਡੋਰ ਸੰਪਰਕ ਕੀਤਾ ਗਿਆ। ਇਸ ਦੌਰਾਨ ਵਿਧਾਇਕ ਭੁੱਲਰ ਨੇ ਲਾਲ ਕੁੜਤੀ ਅੱਡਾ, ਕਬਾੜੀ ਬਾਜ਼ਾਰ ਤੇ ਮੇਨ ਬਾਜ਼ਾਰ ਵਿਚ ਦੁਕਾਨਦਾਰਾਂ ਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਉਮੀਦਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਇਕ ਭੁੱਲਰ ਨੇ ਦੱਸਿਆ ਕਿ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀ ਗੱਲ ਸੁਣਨਾ ਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝਣਾ ਹੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਭੁੱਲਰ ਨੇ ਦੱਸਿਆ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਰਾਹੀਂ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਵੱਖ-ਵੱਖ ਸਹੂਲਤਾਂ ਦੀ ਜਾਣਕਾਰੀ ਸਿੱਧੀ ਜਨਤਾ ਤੱਕ ਪਹੁੰਚਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਭੁੱਲਰ ਨੇ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨਾਲ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਇਲਾਕੇ ਦੀਆਂ ਜ਼ਰੂਰਤਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ‘ਆਪ’ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ਨੂੰ ਬਹਾਲ ਨਾ ਕੀਤਾ ਗਿਆ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ- ਕਿਸਾਨ ਆਗੂ ਅਗਲੀ ਖ਼ਬਰ ਬਲਾਕ ਘੱਲ ਖੁਰਦ ’ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਹੋਏ ਸਰਵੇ ’ਚ ਹੋਇਆ ਪੱਖਪਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।