06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੁੱਦਕੀ ਤੋਂ ਅਕਾਲੀ ਦਲ ਬਾਦਲ ਦੀ ਡੋਰ-ਟੂ-ਡੋਰ ਮੁਹਿੰਮ 6 ਨੂੰ ਹੋਵੇਗੀ ਸ਼ੁਰੂ- ਜਿੰਦੂ

ਮੁੱਦਕੀ, 5 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਮੁੱਦਕੀ ਤੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਅਜੀਤ ਡੈਸਕ 06-10-2026
ਮੁੱਦਕੀ, 5 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਮੁੱਦਕੀ ਤੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਮੁੱਦਕੀ ਦੇ ਵਾਰਡ ਨੰਬਰ 11 ’ਚ ਆਂਗਣਵਾੜੀ ਸੈਂਟਰ ਤੋਂ 6 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਤੇ ਉਨ੍ਹਾਂ ਦੀ ਆਵਾਜ਼ ਨੂੰ ਪਾਰਟੀ ਪੱਧਰ ’ਤੇ ਉਠਾਉਣਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਜੋਗਿੰਦਰ ਸਿੰਘ ਜਿੰਦੂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਮੁਹਿੰਮ ਵਿਚ ਸ਼ਾਮਲ ਹੋ ਕੇ ਘਰ-ਘਰ ਪਾਰਟੀ ਦਾ ਸੰਦੇਸ਼ ਪਹੁੰਚਾਉਣ। ਇਸ ਮੌਕੇ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਵਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਪਿਛਲੀ ਖ਼ਬਰ ਅੰਮ੍ਰਿਤਸਰ ਤੋਂ ਪਹਿਲੀ ਵਾਰ ਪਰਸਿਮੋਨ (ਜਾਪਾਨੀ ਫਲ) ਦੀ ਰੇਲ ਮਾਰਗ ਰਾਹੀਂ ਢੁਆਈ ਹੋਈ ਅਗਲੀ ਖ਼ਬਰ ਜੀ.ਆਰ.ਪੀ. ਫਿਰੋਜ਼ਪੁਰ ਪੁਲਿਸ ਨੇ ਲੰਮੇ ਸਮੇਂ ਤੋਂ ਫਰਾਰ ਭਗੌੜਾ ਕੀਤਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।