07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਸੇਖਵਾਂ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਭਾਈ, 6 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਸੇਖਵਾਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਸ਼ਰਨ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਗਿਆ। ਇਸ ਮੌਕੇ ਮਹੰਤ ਬਾਬਾ ਰੇਸ਼ਮ ਸਿੰਘ ਅਤੇ ਸੰਤ ਰਜਿੰਦਰ ਸਿੰਘ ਸੇਖਵਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।

ਅਜੀਤ ਡੈਸਕ 07-10-2026
ਤਲਵੰਡੀ ਭਾਈ, 6 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਸੇਖਵਾਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਸ਼ਰਨ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਗਿਆ। ਇਸ ਮੌਕੇ ਮਹੰਤ ਬਾਬਾ ਰੇਸ਼ਮ ਸਿੰਘ ਅਤੇ ਸੰਤ ਰਜਿੰਦਰ ਸਿੰਘ ਸੇਖਵਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ। ਭੋਗ ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਪ੍ਰੇਮ ਸਿੰਘ ਬੱਬੂ ਸੇਖੋਂ ਸਾਬਕਾ ਸਰਪੰਚ ਪਿੰਡ ਸੇਖਵਾਂ, ਬੋਹੜ ਸਿੰਘ ਸੇਖੋਂ ਸਾਬਕਾ ਸਰਪੰਚ, ਦਵਿੰਦਰ ਸਿੰਘ ਗਿੱਲ, ਆਤਮਾ ਸਿੰਘ, ਸੁਖਦੇਵ ਸਿੰਘ, ਨੇਕ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ, ਚਮਕੌਰ ਸਿੰਘ, ਜੋਰਾ ਸਿੰਘ, ਰੇਸ਼ਮ ਸਿੰਘ, ਸੁਰਜੀਤ ਸਿੰਘ, ਠਾਣਾ ਸਿੰਘ, ਜਸਕਰਨ ਸਿੰਘ, ਗਗਨਦੀਪ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਕਿਰਮਲ ਸਿੰਘ ਸੋਨੂੰ ਗੁਰਮੇਜ ਸਿੰਘ, ਜਗਦੇਵ ਸਿੰਘ, ਸੁਰਿੰਦਰ ਕੁਮਾਰ, ਅਵਤਾਰ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ, ਅਮਨਦੀਪ ਸਿੰਘ, ਰਵਿੰਦਰ ਸਿੰਘ, ਕੁਲਦੀਪ ਸਿੰਘ, ਨਵਦੀਪ ਸਿੰਘ, ਆਕਾਸ਼ਦੀਪ ਸਿੰਘ ਅਤੇ ਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਜਾਣ ਵਾਲੀ ਟਰੇਨ ਰੋਜ਼ਾਨਾ ਲੇਟ ਹੋਣ ਕਾਰਨ ਯਾਤਰੀਆਂ ’ਚ ਭਾਰੀ ਰੋਸ ਅਗਲੀ ਖ਼ਬਰ ਸਾਹਿਤ, ਕਿਤਾਬਾਂ ਅਤੇ ਕੁਦਰਤ ਨਾਲ ਸਾਂਝ ਪਾਉਣ ਵਾਲੀਆਂ ਚਾਰ ਸ਼ਖ਼ਸੀਅਤਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।