08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਰਜਨੀਸ਼ ਦਹੀਯਾ ਨੇ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਵਲ਼ੋਂ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਕਿਸਾਨਾਂ ਵਲ਼ੋਂ ਲਿਆਂਦੇ ਝੋਨੇ ਦੀ ਰਸਮੀ ਤੌਰ ’ਤੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲ਼ੋਂ ਮੰਡੀਆਂ ਵਿਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਵਿਧਾਇਕ ਰਜਨੀਸ਼ ਦਹੀਯਾ ਵਲੋਂ ਸ਼ੁਰੂ ਕਰਵਾਉਣ ਦੀ ਤਸਵੀਰ। ਅਜੀਤ ਤਸਵੀਰ 08-10-2026
ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਵਲ਼ੋਂ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਕਿਸਾਨਾਂ ਵਲ਼ੋਂ ਲਿਆਂਦੇ ਝੋਨੇ ਦੀ ਰਸਮੀ ਤੌਰ ’ਤੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲ਼ੋਂ ਮੰਡੀਆਂ ਵਿਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਰਜਨੀਸ਼ ਦਹੀਯਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖ਼ਰੀਦ ਲਈ ਕੁੱਲ 127 ਖ਼ਰੀਦ ਕੇਂਦਰ ਬਣਾਏ ਗਏ ਹਨ ਤੇ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਸਰਕਾਰੀ ਰੇਟਾਂ ’ਤੇ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕੀ ਫ਼ਸਲ ਹੀ ਲੈ ਕੇ ਆਉਣ। ਇਸ ਮੌਕੇ ਡੀ.ਐੱਫ.ਐੱਸ.ਸੀ. ਵੰਦਨਾ ਕੰਬੋਜ, ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ, ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਬੇਅੰਤ ਸਿੰਘ ਹਕੂਮਤ ਵਾਲਾ, ਬਲਾਕ ਸਮਿਤੀ ਮੈਂਬਰ ਪਰਮਪਾਲ ਸਿੰਘ ਗਿੱਲ, ਰੌਬੀ ਸੰਧੂ ਪੀ.ਏ., ਮਨਦੀਪ ਸਿੰਘ ਪਿਆਰੇਆਣਾ ਵਾਈਸ ਜ਼ਿਲ੍ਹਾ ਯੂਥ ਪ੍ਰਧਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਣਕ ਦੇ ਭਾਅ ’ਚ ਨਿਗੂਣੇ ਵਾਧੇ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ- ਕੇ.ਐੱਮ.ਐੱਮ. ਅਗਲੀ ਖ਼ਬਰ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਖੱਟਿਆ ਨਾਮਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।