09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਮੱਲਾਂਵਾਲਾ ਦੀ ਕੋਰ ਕਮੇਟੀ ਮੀਟਿੰਗ

ਮੱਲਾਂਵਾਲਾ, 8 ਅਕਤੂਬਰ (ਗੁਰਦੇਵ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੀ ਕੋਰ ਕਮੇਟੀ ਦੀ ਮੀਟਿੰਗ ਜ਼ੋਨ ਆਗੂ ਟਹਿਲ ਸਿੰਘ ਕਾਮਲਵਾਲਾ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 09-10-2026
ਮੱਲਾਂਵਾਲਾ, 8 ਅਕਤੂਬਰ (ਗੁਰਦੇਵ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੀ ਕੋਰ ਕਮੇਟੀ ਦੀ ਮੀਟਿੰਗ ਜ਼ੋਨ ਆਗੂ ਟਹਿਲ ਸਿੰਘ ਕਾਮਲਵਾਲਾ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਕਿਸਾਨ ਆਗੂਆਂ ਨੇ ਫ਼ਸਲਾਂ ਦੇ ਭਾਅ ਵਿਚ ਕੀਤੇ ਵਾਧੇ ਨੂੰ ਨਾਕਾਫ਼ੀ ਕਰਾਰ ਦਿੰਦਿਆਂ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਤੇ ਕਿਸਾਨ ਆਪਣੀ ਫ਼ਸਲ ਮੰਡੀਆਂ ਵਿਚ ਲਿਆ ਰਹੇ ਹਨ। ਸਰਕਾਰ ਨੂੰ ਮੰਡੀਆਂ ਵਿਚ ਬਾਰਦਾਨੇ, ਲਿਫ਼ਟਿੰਗ ਤੇ ਹੋਰ ਲੋੜੀਂਦੇ ਪ੍ਰਬੰਧ ਤੁਰੰਤ ਮੁਕੰਮਲ ਕਰਨੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਗੂਆਂ ਨੇ ਕਿਹਾ ਕਿ ਖੇਤੀ ਲਾਗਤਾਂ, ਡੀਜ਼ਲ, ਖਾਦਾਂ, ਸਪਰੇਆਂ ਤੇ ਹੋਰ ਜ਼ਰੂਰੀ ਵਸਤਾਂ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਕਿਸਾਨਾਂ ਤੇ ਮਜ਼ਦੂਰਾਂ ’ਤੇ ਆਰਥਿਕ ਬੋਝ ਵੱਧ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਕਿਸਾਨਾਂ, ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਅੱਖੋਂ-ਪਰੋਖੇ ਕਰ ਰਹੀਆਂ ਹਨ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰਨ ’ਤੇ ਵੀ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਵਲੋਂ ਸਰਕਾਰ ਨੂੰ 15 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਇਸ ਸਮੇਂ ਦੌਰਾਨ ਕਿਸਾਨਾਂ-ਮਜ਼ਦੂਰਾਂ ਨਾਲ ਮੀਟਿੰਗ ਕਰਕੇ ਮੰਗਾਂ ਦੇ ਹੱਲ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਜਥੇਬੰਦੀ ਵਲੋਂ ਵੱਡੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਮੀਟਿੰਗ ਵਿਚ ਵਿਉਂਤਬੰਦੀ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ੋਨ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ, ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ, ਸਕੱਤਰ ਗੁਰਮੇਲ ਸਿੰਘ, ਸਾਹਿਬ ਸਿੰਘ, ਮੱਸਾ ਸਿੰਘ, ਗੁਰਮੁੱਖ ਸਿੰਘ, ਜੋਗਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮੱਲੋਕੇ ਟੀ.ਬੀ. ਮੁਕਤ ਹੋਣ ਕਾਰਨ ਗ੍ਰਾਮ ਪੰਚਾਇਤ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਪੰਜੇ ਕੇ ਉਤਾੜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।