10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅੰਨਦਾਤਾ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਿਆਂ ਦਾ ਸਖ਼ਤ ਵਿਰੋਧ ਕਰੇਗੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ- ਗੁਰਮੀਤ ਸਿੰਘ

ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਬੀਜਾਂ ਦੀ ਵਿਕਰੀ ਵਿਚ ਕਥਿਤ ਧੋਖਾਧੜੀ ਤੇ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਦੇ ਵਿਰੋਧ ’ਚ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ। ਜਥੇਬੰਦੀ ਦੇ ਪੰਜਾਬ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇ ਚੱਕ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਨੇ ਵਧੀਕ ਡਿਪਟੀ ਕਮਿਸ਼ਨਰ (ਏ.

ਅਜੀਤ ਡੈਸਕ 10-10-2026
ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਬੀਜਾਂ ਦੀ ਵਿਕਰੀ ਵਿਚ ਕਥਿਤ ਧੋਖਾਧੜੀ ਤੇ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਦੇ ਵਿਰੋਧ ’ਚ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ। ਜਥੇਬੰਦੀ ਦੇ ਪੰਜਾਬ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇ ਚੱਕ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਨੇ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.), ਫ਼ਿਰੋਜ਼ਪੁਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਸਰਕਾਰ ਦਾ ਧਿਆਨ ਦਿਵਾਇਆ। ਆਗੂ ਗੁਰਮੀਤ ਸਿੰਘ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਕਿਸਾਨਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਇਆ ਜਾਵੇ। ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜਥੇਬੰਦੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਮਮਦੋਟ ਸੁਖਵਿੰਦਰ ਸਿੰਘ ਸਵਾਈ, ਪਿੰਡ ਮੱਬੋ ਕੇ ਇਕਾਈ ਪ੍ਰਧਾਨ ਕਿਦਾਰਾ ਸਿੰਘ, ਮੀਤ ਪ੍ਰਧਾਨ ਕਰਮਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਥਾਣਾ-2 ਦੀ ਕਮਾਨ ਸੰਭਾਲਦਿਆਂ ਹੀ ਐਕਸ਼ਨ ਮੋਡ ’ਚ ਇੰਸਪੈਕਟਰ ਪਰਮਜੀਤ ਕੁਮਾਰ, ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ- ਅਨਿਲ ਠਾਕੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।