10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਐਥਲੈਟਿਕਸ ਮੀਟ ਕਰਵਾਈ

ਮੁੱਦਕੀ, 9 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਸਕੂਲ ਇੰਚਾਰਜ ਡਾ. ਸੁਨੀਤਾ ਅਗਰਵਾਲ ਦੀ ਦੇਖ-ਰੇਖ ਹੇਠ ਐਥਲੈਟਿਕਸ ਮੀਟ ਕਰਵਾਈ ਗਈ।

ਅਜੀਤ ਡੈਸਕ 10-10-2026
ਮੁੱਦਕੀ, 9 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਸਕੂਲ ਇੰਚਾਰਜ ਡਾ.ਸੁਨੀਤਾ ਅਗਰਵਾਲ ਦੀ ਦੇਖ-ਰੇਖ ਹੇਠ ਐਥਲੈਟਿਕਸ ਮੀਟ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਉਮਰ ਵਰਗਾਂ ਅਨੁਸਾਰ ਖੇਡ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸੀਨੀਅਰ ਵਿਦਿਆਰਥੀਆਂ ਦੇ ਲੰਬੀ ਛਾਲ ਮੁਕਾਬਲੇ ਵਿਚ ਗਿਆਰ੍ਹਵੀਂ ਜਮਾਤ ਦੇ ਇਕਬਾਲ ਸਿੰਘ ਨੇ ਪਹਿਲਾ ਅਤੇ ਸ਼ਰਨਵੀਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਨੇਜਾ ਸੁੱਟਣ ਦੇ ਮੁਕਾਬਲੇ ਵਿਚ ਦਸਵੀਂ ਜਮਾਤ ਦੇ ਦਵਿੰਦਰ ਸਿੰਘ ਨੇ ਪਹਿਲਾ ਅਤੇ ਨੌਵੀਂ ਜਮਾਤ ਦੇ ਵੰਸ਼ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਲੰਬੀ ਛਾਲ ਮੁਕਾਬਲੇ ਵਿਚ ਦਸਵੀਂ ਜਮਾਤ ਦੀ ਖੁਸ਼ਵੀਰ ਕੌਰ ਪਹਿਲੇ ਅਤੇ ਸੱਤਵੀਂ ਜਮਾਤ ਦੀ ਸੁਖਬੀਰ ਕੌਰ ਦੂਜੇ ਸਥਾਨ ’ਤੇ ਰਹੀ। ਜੂਨੀਅਰ ਵਰਗ ਦੀਆਂ ਦੌੜਾਂ ਵਿਚ ਵੀ ਨੰਨ੍ਹੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਵਿਚ ਨਰਸਰੀ ਦਾ ਰਮਨਿੰਦਰ ਸਿੰਘ, ਪ੍ਰੈਪ-1 ਦਾ ਯੁਵਰਾਜ ਸਿੰਘ, ਪ੍ਰੈਪ-2 ਦਾ ਜਪਨੂਰ ਸਿੰਘ, ਪਹਿਲੀ ਜਮਾਤ ਦਾ ਚਿਰਾਗ਼ ਖਾਰੋਲ, ਤੀਜੀ ਜਮਾਤ ਦਾ ਗੁਰਕੀਰਤ ਸਿੰਘ ਤੇ ਚੌਥੀ ਜਮਾਤ ਦਾ ਹੈਰਿਸ਼ ਸ਼ਰਮਾ ਸ਼ਾਮਲ ਰਹੇ। ਐਥਲੈਟਿਕਸ ਮੀਟ ਰਾਹੀਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਉਨ੍ਹਾਂ ਵਿਚ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦਾ ਸੁਨੇਹਾ ਦਿੱਤਾ ਗਿਆ।
ਪਿਛਲੀ ਖ਼ਬਰ ‘‘ ਸਾਡੇ ਬਜ਼ੁਰਗ ਸਾਡਾ ਮਾਣ’’ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਅਗਲੀ ਖ਼ਬਰ ਝੋਨੇ ਦੀ ਫ਼ਸਲ ਮੰਡੀ ਲੈ ਕੇ ਪਹੁੰਚੇ ਕਿਸਾਨਾਂ ਨੂੰ ਆੜ੍ਹਤੀਏ ਨੇ ਕੀਤਾ ਸਨਮਾਨਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।