10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਗੁਰੂਹਰਸਹਾਏ, 9 ਅਕਤੂਬਰ (ਕਪਿਲ ਕੰਧਾਰੀ)- ਝੋਨੇ ਦੇ ਖ਼ਰੀਦ ਸੀਜ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਸਥਾਨਕ ਮੁੱਖ ਅਨਾਜ ਮੰਡੀ ਵਿਚ ਮਾਰਕੀਟ ਕਮੇਟੀ ਗੁਰੂਹਰਸਹਾਏ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਰਸਮੀ ਤੌਰ ’ਤੇ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਅਜੀਤ ਡੈਸਕ 10-10-2026
ਗੁਰੂਹਰਸਹਾਏ, 9 ਅਕਤੂਬਰ (ਕਪਿਲ ਕੰਧਾਰੀ)- ਝੋਨੇ ਦੇ ਖ਼ਰੀਦ ਸੀਜ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਸਥਾਨਕ ਮੁੱਖ ਅਨਾਜ ਮੰਡੀ ਵਿਚ ਮਾਰਕੀਟ ਕਮੇਟੀ ਗੁਰੂਹਰਸਹਾਏ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਰਸਮੀ ਤੌਰ ’ਤੇ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਵਲੋਂ ਸੀਡਾਨਾ ਕਮਿਸ਼ਨ ਏਜੰਟ ਦੇ ਕਿਸਾਨ ਭਗਵਾਨ ਚੰਦ ਤੇ ਜੈ ਚੰਦ ਦਾ ਮੂੰਹ ਮਿੱਠਾ ਕਰਵਾ ਕੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਸਕੱਤਰ ਸ਼ਬੀਲ ਕੁਮਾਰ, ਪਨਸਪ ਦੇ ਇੰਸਪੈਕਟਰ ਸਤਪਾਲ, ਪਨਗਰੇਨ ਦੇ ਇੰਸਪੈਕਟਰ ਅਜਮੇਰ ਸਿੰਘ, ਮਾਰਕਫੈੱਡ ਦੇ ਇੰਸਪੈਕਟਰ ਵਿਸ਼ਾਲ ਅਰੋੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਸ਼ੀਲ ਭੱਟੀ ਆੜ੍ਹਤੀਆਂ ਪ੍ਰੇਮ ਸਚਦੇਵਾ ਕਪਿਲ ਕੰਧਾਰੀ ਸੰਦੀਪ ਸਿਡਾਨਾ ਪ੍ਰੇਮ ਛਾਬੜਾ ਤੇ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਲੇਖਾਕਾਰ ਕੁਲਵਿੰਦਰ ਸਿੰਘ ਸਮੇਤ ਮਾਰਕੀਟ ਕਮੇਟੀ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਕੀਤੀ ਛਾਪੇਮਾਰੀ ਦੀ ਉੱਚ ਪੱਧਰੀ ਨਿਰਪੱਖ ਜਾਂਚ ਹੋਵੇ : ਢੀਂਡਸਾ ਸੀ.ਬੀ.ਆਈ.ਛਾਪੇਮਾਰੀ ਮਾ... ਅਗਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਦੇ ਬੀ.ਐਸ.ਸੀ. ਆਈ.ਟੀ. ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਸ਼ਾਨਦਾਰ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।