11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਵੁਸ਼ੂ ਟਰਾਇਲ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲਿਆਂ ਲਈ ਟਰਾਇਲ ਸਫਲਤਾਪੂਰਵਕ ਕਰਵਾਏ ਗਏ। ਇਨ੍ਹਾਂ ਟਰਾਇਲ ਮੁਕਾਬਲਿਆਂ ਦੀ ਸ਼ੁਰੂਆਤ ਪ੍ਰਬੰਧਕੀ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਵੱਲੋਂ ਕੀਤੀ ਗਈ।

ਅਜੀਤ ਡੈਸਕ 11-10-2026
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲਿਆਂ ਲਈ ਟਰਾਇਲ ਸਫਲਤਾਪੂਰਵਕ ਕਰਵਾਏ ਗਏ। ਇਨ੍ਹਾਂ ਟਰਾਇਲ ਮੁਕਾਬਲਿਆਂ ਦੀ ਸ਼ੁਰੂਆਤ ਪ੍ਰਬੰਧਕੀ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਵੱਲੋਂ ਕੀਤੀ ਗਈ। ਡੀ.ਪੀ.ਈ. ਮੋਹਿਤ ਨੇ ਦੱਸਿਆ ਕਿ ਇਹ ਟਰਾਇਲ ਅੰਡਰ-14, 17, 21, 21 ਤੋਂ 30 ਤੇ 31 ਤੋਂ 40 ਸਾਲ ਆਯੂ ਵਰਗ ਦੇ ਲੜਕੇ ਤੇ ਲੜਕੀਆਂ ਦੇ ਕਰਵਾਏ ਗਏ। ਇਨ੍ਹਾਂ ਟਰਾਇਲਾਂ ਵਿਚ ਸਫਲ ਰਹਿਣ ਵਾਲੇ ਖਿਡਾਰੀ ਸਟੇਟ ਪੱਧਰੀ ਵੁਸ਼ੂ ਖੇਡਾਂ ਵਿਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਪ੍ਰਬੰਧਕੀ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪ੍ਰਬੰਧਕੀ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਗਰਾਮੀਣ ਖੇਤਰਾਂ ਦੀ ਛੁਪੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਇੱਕ ਵਧੀਆ ਮੰਚ ਪ੍ਰਦਾਨ ਕਰਦੇ ਹਨ। ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ’ਤੇ ਵੀ ਵਿਸ਼ੇਸ਼ ਧਿਆਨ ਦਿੰਦਾ ਹੈ।
ਪਿਛਲੀ ਖ਼ਬਰ ਗੁਰਦਾਸ ਸਿੰਘ ਖੋਸਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਆਈ.ਜੀ., ਐੱਸ.ਐੱਸ.ਪੀ. ਅਤੇ ਏ.ਡੀ.ਸੀ. ਵਿਕਾਸ ਵਲੋਂ ਸੰਵੇਦਨਸ਼ੀਲ ਇਲਾਕਿਆਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।