11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦਰੱਖਤ ਵੱਢਣ ਤੇ ਧਮਕੀਆਂ ਦੇ ਦੋਸ਼, ਕਿਸਾਨ ਯੂਨੀਅਨ ਵਲੋਂ ਡੀ.ਐਸ.ਪੀ. ਨੂੰ ਮੰਗ ਪੱਤਰ

ਗੁਰੂਹਰਸਹਾਏ, 10 ਅਕਤੂਬਰ (ਕਪਿਲ ਕੰਧਾਰੀ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਡੀ. ਐਸ.

ਅਜੀਤ ਡੈਸਕ 11-10-2026
ਗੁਰੂਹਰਸਹਾਏ, 10 ਅਕਤੂਬਰ (ਕਪਿਲ ਕੰਧਾਰੀ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਪਿੰਡ ਚੱਕ ਕੰਧੇ ਸ਼ਾਹ ਵਿਚ ਦਰਖਤ ਵੱਢਣ ਅਤੇ ਜਾਨੀ ਨੁਕਸਾਨ ਦੀਆਂ ਧਮਕੀਆਂ ਦੇਣ ਤੇ ਕਥਿਤ ਤੌਰ ’ਤੇ ਝੂਠੇ ਮੁਕੱਦਮੇ ਵਿਚ ਫਸਾਉਣ ਦੇ ਮਾਮਲੇ ’ਚ ਕਾਰਵਾਈ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਰੂਪ ਸਿੰਘ ਨੇ ਦੋਸ਼ ਲਗਾਇਆ ਹੈ ਕਿ ਪੀਰ ਬਾਬੇ ਦੀ ਦਰਗਾਹ ਨੂੰ ਜਾਂਦੇ ਰਸਤੇ ਸਬੰਧੀ ਵਿਵਾਦ ਦੌਰਾਨ ਉਨ੍ਹਾਂ ਦੀ ਗੈਰ-ਹਾਜ਼ਰੀ ’ਚ ਚਾਰ ਦਰਖਤ ਵੱਢ ਲਏ ਗਏ ਜਿਨ੍ਹਾਂ ਦੀ ਕੀਮਤ ਕਰੀਬ ਦੋ ਲੱਖ ਰੁਪਏ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਬੰਧਿਤ ਵਿਅਕਤੀਆਂ ਵਲੋਂ ਹੋਰ ਦਰਖਤ ਵੱਢਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਯੂਨੀਅਨ ਆਗੂਆਂ ਨੇ ਪੁਲਿਸ ਤੋਂ ਨਿਰਪੱਖ ਜਾਂਚ, ਦਰਖਤਾਂ ਦੇ ਨੁਕਸਾਨ ਦੀ ਭਰਪਾਈ ਤੇ ਮੁਕੱਦਮੇ ਵਿਚ ਬਣਦੀਆਂ ਕਾਨੂੰਨੀ ਧਾਰਾਵਾਂ ਸ਼ਾਮਲ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ’ਤੇ ਜਲਦ ਕਾਰਵਾਈ ਨਾ ਹੋਈ ਤਾਂ 13 ਅਕਤੂਬਰ ਨੂੰ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਧਰਨਾ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਮੁੱਦਕੀ ਵਿਖੇ ਭਾਜਪਾ ਦੀ ਸੰਗਠਨਾਤਮਕ ਮੀਟਿੰਗ, ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।