11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁੱਦਕੀ ਇਲਾਕੇ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ- ਏ.ਐੱਸ.ਆਈ. ਦਰਸ਼ਨ ਸਿੰਘ

ਮੁੱਦਕੀ, 10 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਚੌਕੀ ਮੁੱਦਕੀ ਵਲੋਂ ਇਲਾਕੇ ਵਿਚ ਨਸ਼ਾ ਤਸਕਰੀ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗਸ਼ਤ ਵੀ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਮੁੱਦਕੀ ਦੇ ਇੰਚਾਰਜ ਏ.ਐੱਸ.ਆਈ. ਦਰਸ਼ਨ ਸਿੰਘ। ਤਸਵੀਰ-ਭਾਰਤ ਭੂਸ਼ਨ ਅਗਰਵਾਲ 11-10-2026
ਮੁੱਦਕੀ, 10 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਚੌਕੀ ਮੁੱਦਕੀ ਵਲੋਂ ਇਲਾਕੇ ਵਿਚ ਨਸ਼ਾ ਤਸਕਰੀ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗਸ਼ਤ ਵੀ ਕੀਤੀ ਜਾ ਰਹੀ ਹੈ। ਪੁਲਿਸ ਚੌਕੀ ਮੁੱਦਕੀ ਦੇ ਇੰਚਾਰਜ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਹੁਣ ਤੱਕ ਕਰੀਬ 25 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਅਤੇ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੰਗਰੂਰ ਮਹਾਂ ਰੈਲੀ ਵਿਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ 12 ਅਕਤੂਬਰ ਨੂੰ ਫ਼ਰੀਦਕੋਟ ਵਿਖੇ ਮੀਟਿੰਗ ਉਪਰੰਤ ਡੀ.ਸੀ. ਦਫ਼ਤਰ ਵੱਲ ਕੀਤਾ ਜਾਵੇਗਾ ਰੋਸ ਮਾਰਚ - ਇਕਬਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।