12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੈਟਰੋ ਕਾਲੋਨੀ ਵਾਸੀ ਪ੍ਰੇਸ਼ਾਨੀਆਂ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਲਕੀ ਬਾਰਿਸ਼ ਨੇ ਨਗਰ ਨਿਗਮ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਅਬੋਹਰ, 11 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼ਹਿਰ ਦੀ ਮੈਟਰੋ ਕਾਲੋਨੀ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਹਲਕੀ ਜਿਹੀ ਬਾਰਸ਼ ਨੇ ਇਕ ਵਾਰ ਫਿਰ ਨਗਰ ਨਿਗਮ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

ਅਜੀਤ ਡੈਸਕ 12-10-2026
ਅਬੋਹਰ, 11 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼ਹਿਰ ਦੀ ਮੈਟਰੋ ਕਾਲੋਨੀ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਹਲਕੀ ਜਿਹੀ ਬਾਰਸ਼ ਨੇ ਇਕ ਵਾਰ ਫਿਰ ਨਗਰ ਨਿਗਮ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮੈਟਰੋ ਕਾਲੋਨੀ ਦੇ ਮੁੱਖ ਗੇਟ ਨੇੜੇ ਸੜਕ ਦਾ ਵੱਡਾ ਹਿੱਸਾ ਧੱਸ ਜਾਣ ਕਾਰਨ ਵੱਡੇ-ਵੱਡੇ ਵਾਹਨ ਫਸ ਗਏ। ਦੂਜੇ ਪਾਸੇ ਕਾਲੋਨੀ ਵਿਚ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਮੈਟਰੋ ਕਾਲੋਨੀ ਦੇ ਚੇਅਰਮੈਨ ਅੰਗਰੇਜ਼ ਮੇਘਵਾਲ ਨੇ ਨਗਰ ਨਿਗਮ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕਾਲੋਨੀ ਵਾਸੀ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ, ਪਰ ਹਾਲਾਤ ਸੁਧਰਨ ਦੀ ਬਜਾਏ ਲਗਾਤਾਰ ਵਿਗੜ ਰਹੇ ਹਨ। ਹਲਕੀ ਜਿਹੀ ਬਾਰਸ਼ ਨਾਲ ਹੀ ਸੜਕ ਦਾ ਧੱਸ ਜਾਣਾ ਅਤੇ ਵਾਹਨਾਂ ਦਾ ਫਸ ਜਾਣਾ ਸ਼ਹਿਰ ਦੇ ਵਿਕਾਸ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅੰਗਰੇਜ਼ ਮੇਘਵਾਲ ਨੇ ਕਿਹਾ ਕਿ ਜਦੋਂ ਕਾਲੋਨੀ ਵਾਸੀ ਨਕਸ਼ੇ ਪਾਸ ਕਰਵਾਉਣ ਦੀ ਫ਼ੀਸ ਸਮੇਤ ਹੋਰ ਸਰਕਾਰੀ ਫ਼ੀਸਾਂ ਨਿਯਮਤ ਤੌਰ ’ਤੇ ਅਦਾ ਕਰਦੇ ਆ ਰਹੇ ਹਨ ਤਾਂ ਉਨ੍ਹਾਂ ਨੂੰ ਸੜਕਾਂ, ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਬੰਧਿਤ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਵਾਲ ਕੀਤਾ ਕਿ ਆਪਣੀ ਮਿਹਨਤ ਦੀ ਕਮਾਈ ਵਿਚੋਂ ਸਰਕਾਰੀ ਫ਼ੀਸਾਂ ਭਰਨ ਦੇ ਬਾਵਜੂਦ ਲੋਕਾਂ ਨੂੰ ਮਾੜੇ ਪ੍ਰਬੰਧਾਂ ਦਾ ਖ਼ਮਿਆਜ਼ਾ ਕਿਉਂ ਭੁਗਤਣਾ ਪੈ ਰਿਹਾ ਹੈ ? ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ ਪ੍ਰਸ਼ਾਸਨ ਮੈਟਰੋ ਕਾਲੋਨੀ ਦੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਵੇ ਅਤੇ ਸੜਕ ਧਸਣ ਦੇ ਮਾਮਲੇ ਦੀ ਜਾਂਚ ਕਰਵਾਏ। ਉਨ੍ਹਾਂ ਨਗਰ ਨਿਗਮ ਤੋਂ ਮੰਗ ਕੀਤੀ ਕਿ ਸੀਵਰੇਜ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਦਰੁਸਤ ਕਰਕੇ ਸਮੱਸਿਆਵਾਂ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਬਾਰਸ਼ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਵਲੋਂ ਅਜੀਤ ਨਗਰ ਵਿਖੇ ਮੀਟਿੰਗ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਹਾਂ-ਜਸ਼ਨ ਪ੍ਰੋਗਰਾਮ ਉਲੀਕਣਾ ਬਹੁਤ ਹੀ ਵਧੀਆ ਉਪਰਾਲਾ-ਮੈਡਮ ਖ਼ੁਸ਼ਬੂ ਸਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।