12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੱਲਾਂਵਾਲਾ ’ਚ ਕਾਂਗਰਸ ਨੇ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਜਨਮ ਦਿਨ ਮੁਬਾਰਕ ਅਰਮਾਨਦੀਪ ਸਿੰਘ ਪਿਤਾ- ਸਤਨਾਮ ਸਿੰਘ, ਮਾਤਾ- ਵੀਰਪਾਲ ਕੌਰ ਵਾਸੀ- ਪਿੰਡ ਫਲੀਆਵਾਲਾ ਹਰ ਫਰੰਟ ’ਤੇ ਜੱਟ ਭਾਈਚਾਰੇ ਦੇ ਹੱਕਾਂ ਦੀ ਲੜਾਈ ਲੜ ਰਹੀ ਹੈ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ-ਸੰਧੂ

ਫ਼ਿਰੋਜ਼ਪੁਰ, 11 ਅਕਤੂਬਰ (ਗੁਰਿੰਦਰ ਸਿੰਘ)- ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਵਲੋਂ ਜੱਟ ਭਾਈਚਾਰੇ ਦੇ ਹੱਕਾਂ ਦੀ ਰਾਖੀ, ਸਮਾਜਿਕ ਸਮੱਸਿਆਵਾਂ ਦੇ ਹੱਲ ਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਥੇਬੰਦੀ ਦੇ ਸੇਵਾਦਾਰ ਸਿਮਰਜੀਤ ਸਿੰਘ ਸੰਧੂ ਅਤੇ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਹ ਜਥੇਬੰਦੀ ਭਾਈਚਾਰੇ ਦੇ ਹੱਕਾਂ ਦੀ ਲੜਾਈ ਹਰ ਮੰਚ ’ਤੇ ਅੱਗੇ ਹੋ ਕੇ ਲੜ ਰਹੀ ਹੈ।

ਸਿਮਰਜੀਤ ਸਿੰਘ ਸੰਧੂ, ਜਸਬੀਰ ਸਿੰਘ ਸੰਧੂ। 12-10-2026
ਫ਼ਿਰੋਜ਼ਪੁਰ, 11 ਅਕਤੂਬਰ (ਗੁਰਿੰਦਰ ਸਿੰਘ)- ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਵਲੋਂ ਜੱਟ ਭਾਈਚਾਰੇ ਦੇ ਹੱਕਾਂ ਦੀ ਰਾਖੀ, ਸਮਾਜਿਕ ਸਮੱਸਿਆਵਾਂ ਦੇ ਹੱਲ ਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਥੇਬੰਦੀ ਦੇ ਸੇਵਾਦਾਰ ਸਿਮਰਜੀਤ ਸਿੰਘ ਸੰਧੂ ਅਤੇ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਹ ਜਥੇਬੰਦੀ ਭਾਈਚਾਰੇ ਦੇ ਹੱਕਾਂ ਦੀ ਲੜਾਈ ਹਰ ਮੰਚ ’ਤੇ ਅੱਗੇ ਹੋ ਕੇ ਲੜ ਰਹੀ ਹੈ। ਉਨ੍ਹਾਂ ਦੱਸਿਆ ਕਿ ਜੱਟ ਭਾਈਚਾਰੇ ਦੇ ਲੋਕਾਂ ਵਿਰੁੱਧ ਦਰਜ ਹੋਣ ਵਾਲੇ ਕਈ ਕਥਿਤ ਝੂਠੇ ਐੱਸ.ਸੀ./ਐੱਸ.ਟੀ. ਮਾਮਲਿਆਂ ਨੂੰ ਐੱਫ.ਆਈ.ਆਰ. ਦਰਜ ਹੋਣ ਤੋਂ ਪਹਿਲਾਂ ਹੀ ਰੁਕਵਾਉਣ ਲਈ ਜਥੇਬੰਦੀ ਵਲੋਂ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਜਨਰਲ ਵਰਗ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਕੋਲ ਜਨਰਲ ਜਾਤੀ ਕਮਿਸ਼ਨ ਦੇ ਗਠਨ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਜਿਸ ਸੰਬੰਧੀ ਜਲਦੀ ਚੇਅਰਮੈਨ ਦੀ ਨਿਯੁਕਤੀ ਹੋਣ ਦੀ ਉਮੀਦ ਹੈ। ਸੇਵਾਦਾਰਾਂ ਨੇ ਕਿਹਾ ਕਿ ਪੰਜਾਬ ਵਿਚ ਅਸਲ੍ਹਾ ਲਾਇਸੈਂਸਾਂ ਨਾਲ ਸਬੰਧਤ ਕੰਮਾਂ ਵਿਚ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੇ ਖੱਜਲ-ਖੁਆਰੀ ਵਿਰੁੱਧ ਵੀ ਜਥੇਬੰਦੀ ਨੇ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਦੇ ਦਾਅਵੇ ਅਨੁਸਾਰ ਧਮਕੀ ਭਰੀਆਂ ਕਾਲਾਂ ਦਾ ਸਾਹਮਣਾ ਕਰ ਰਹੇ ਕੁਝ ਲੋਕਾਂ ਦੇ ਅਸਲ੍ਹਾ ਲਾਇਸੈਂਸ ਬਣਨ ਦਾ ਰਾਹ ਪੱਧਰਾ ਹੋਇਆ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਅਸਲ੍ਹਾ ਲਾਇਸੈਂਸਾਂ ਦੇ ਨਵੀਨੀਕਰਨ, ਐਂਟਰੀ ਤੇ ਹੋਰ ਵੇਰਵੇ ਦਰਜ ਕਰਵਾਉਣ ਨਾਲ ਸਬੰਧਤ ਰੁਕੇ ਹੋਏ ਕੰਮ ਮੁੜ ਸ਼ੁਰੂ ਕਰਵਾਉਣ ਲਈ ਵੀ ਯਤਨ ਕੀਤੇ ਗਏ ਹਨ। ਲੰਮੇ ਸਮੇਂ ਤੋਂ ਆਪਣੇ ਪੇਕਿਆਂ ਦੇ ਘਰ ਰਹਿ ਰਹੀਆਂ ਕਈ ਲੋੜਵੰਦ ਪਰਿਵਾਰਾਂ ਦੀਆਂ ਧੀਆਂ-ਭੈਣਾਂ ਦੇ ਘਰ ਮੁੜ ਵਸਾਉਣ ਲਈ ਵੀ ਸਹਿਯੋਗ ਦਿੱਤਾ ਗਿਆ ਹੈ। ਸਿਮਰਜੀਤ ਸਿੰਘ ਸੰਧੂ ਤੇ ਜਸਬੀਰ ਸਿੰਘ ਸੰਧੂ ਨੇ ਜੱਟ ਭਾਈਚਾਰੇ ਸਮੇਤ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਰਾਖੀ, ਸਮਾਜਿਕ ਏਕਤਾ ਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦਾ ਸਾਥ ਦੇਣ।
ਪਿਛਲੀ ਖ਼ਬਰ ਪਿੰਡ ਕੜਮਾਂ ਪੁੱਜੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਅੰਕ ਕਾਨੂੰਨਗੋ ਦਾ ਭਾਜਪਾ ਯੂਵਾ ਮੋਰਚਾ ਵਲੋਂ ਸਨਮਾਨ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।