ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਅੰਦਰ ਕੀਤੇ ਪ੍ਰਬੰਧਾਂ ਤੇ ਲਿਫਟਿੰਗ ਸੰਬੰਧੀ ਦਾਅਵਿਆਂ ਦੀ ਨਿਕਲੀ ਫੂਕ
ਫ਼ਿਰੋਜ਼ਪੁਰ, 11 ਅਕਤੂਬਰ (ਕੁਲਬੀਰ ਸਿੰਘ ਸੋਢੀ)- ਮੌਸਮ ਦੀ ਤਬਦੀਲੀ ਕਾਰਨ ਪਈ ਬਾਰਸ਼ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕੀਤੇ ਹੋਰ ਪ੍ਰਬੰਧਾਂ ਤੇ ਲਿਫਟਿੰਗ ਸਬੰਧੀ ਕੀਤੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ ਜਿਸ ਕਾਰਨ ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠ ਲੱਗੇ ਬੋਰੀਆਂ ਦੇ ਅੰਬਾਰ ਦੇ ਰੂਪ ਵਿਚ ਪਈ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ ਜਿਸ ਦਾ ਮੁੱਖ ਕਾਰਨ ਸੂਬਾ ਸਰਕਾਰ ਦੇ ਦਾਅਵਿਆਂ ਦੇ ਉਲਟ ਲਿਫਟਿੰਗ ਦੀ ਢਿੱਲੀ ਰਫਤਾਰ ਅਹਿਮ ਦੇਖਣ ਨੂੰ ਮਿਲ ਰਹੀ ਹੈ। ਮੌਸਮ ਦੀ ਮਾਰ ਨੇ ਖ਼ਾਸਕਰ ਆੜ੍ਹਤੀਆਂ ਤੇ ਪੱਲੇਦਾਰਾਂ ਦੀ ਪ੍ਰੇਸ਼ਾਨੀ ਵਿਚ ਵਾਧਾ ਕਰ ਦਿੱਤਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪਰਵਾਹੀ ਕਰਕੇ ਭਾਰੀ ਮੀਂਹ ਨਾਲ ਮੰਡੀਆਂ ਅੰਦਰ ਭਿੱਜਿਆ ਝੋਨਾ। ਅਜੀਤ ਤਸਵੀਰ
12-10-2026