13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਬਜ਼ੀਆਂ ਬੀਜਣ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕਾਰਵਾਈ ਨਿੰਦਣਯੋਗ: ਬੀ.ਕੇ.ਯੂ. ਲੱਖੋਵਾਲ

ਜ਼ੀਰਾ, 12 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਜ਼ੀਰਾ ਖੇਤਰ ਵਿਚ ਪਰਾਲੀ ਸਾੜ ਕੇ ਅਗੇਤੀਆਂ ਸਬਜ਼ੀਆਂ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪ੍ਰਸ਼ਾਸਨ ਵਲੋਂ ਕੀਤੀ ਗਈ ਕਾਰਵਾਈ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਯੂਨੀਅਨ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਬੱਲ ਤੇ ਜ਼ਿਲ੍ਹਾ ਮੀਤ ਪ੍ਰਧਾਨ ਪਲਵਿੰਦਰ ਸਿੰਘ ਬਹਿਕਾਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਕਿਸਾਨਾਂ ਨੂੰ ਝੋਨੇ-ਕਣਕ ਦੇ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕਰਦੀ ਹੈ, ਪਰ ਦੂਜੇ ਪਾਸੇ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਅੰਨਦਾਤਿਆਂ ’ਤੇ ਕੇਸ ਦਰਜ ਕਰਕੇ ਉਨ੍ਹਾਂ ਦਾ ਦਮਨ ਕੀਤਾ ਜਾ ਰਿਹਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਾਕ ਪ੍ਰਧਾਨ ਚਮਕੌਰ ਸਿੰਘ ਬੱਲ, ਜ਼ਿਲ੍ਹਾ ਮੀਤ ਪ੍ਰਧਾਨ ਪਲਵਿੰਦਰ ਸਿੰਘ ਬਹਿਕ। ਤਸਵੀਰ-ਪ੍ਰਤਾਪ ਸਿੰਘ ਹੀਰਾ 13-10-2026
ਜ਼ੀਰਾ, 12 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਜ਼ੀਰਾ ਖੇਤਰ ਵਿਚ ਪਰਾਲੀ ਸਾੜ ਕੇ ਅਗੇਤੀਆਂ ਸਬਜ਼ੀਆਂ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪ੍ਰਸ਼ਾਸਨ ਵਲੋਂ ਕੀਤੀ ਗਈ ਕਾਰਵਾਈ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਯੂਨੀਅਨ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਬੱਲ ਤੇ ਜ਼ਿਲ੍ਹਾ ਮੀਤ ਪ੍ਰਧਾਨ ਪਲਵਿੰਦਰ ਸਿੰਘ ਬਹਿਕਾਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਕਿਸਾਨਾਂ ਨੂੰ ਝੋਨੇ-ਕਣਕ ਦੇ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕਰਦੀ ਹੈ, ਪਰ ਦੂਜੇ ਪਾਸੇ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਅੰਨਦਾਤਿਆਂ ’ਤੇ ਕੇਸ ਦਰਜ ਕਰਕੇ ਉਨ੍ਹਾਂ ਦਾ ਦਮਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਦੋਹਰੀ ਨੀਤੀ ਕਰਾਰ ਦਿੱਤਾ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਸਮਾਂ ਮਟਰ, ਗਾਜਰ, ਗੋਭੀ ਤੇ ਬਰਸੀਮ ਆਦਿ ਦੀ ਬਿਜਾਈ ਲਈ ਬੇਹੱਦ ਅਹਿਮ ਹੁੰਦਾ ਹੈ। ਜੇਕਰ ਕਿਸਾਨ ਅਗਲੇ 7 ਤੋਂ 10 ਦਿਨਾਂ ਦੇ ਅੰਦਰ ਖੇਤ ਤਿਆਰ ਕਰਕੇ ਬਿਜਾਈ ਮੁਕੰਮਲ ਕਰ ਲੈਂਦੇ ਹਨ ਤਾਂ ਹੀ ਉਨ੍ਹਾਂ ਨੂੰ ਚੰਗੀ ਪੈਦਾਵਾਰ ਤੇ ਮੰਡੀ ਵਿਚ ਵਾਜਬ ਭਾਅ ਮਿਲਣ ਦੀ ਉਮੀਦ ਹੁੰਦੀ ਹੈ। ਸਮੇਂ ਦੀ ਘਾਟ ਤੇ ਪਰਾਲੀ ਪ੍ਰਬੰਧਨ ਲਈ ਢੁਕਵੀਂ ਮਸ਼ੀਨਰੀ ਦੀ ਅਣਹੋਂਦ ਕਾਰਨ ਕਿਸਾਨਾਂ ਨੂੰ ਅੱਗ ਲਗਾਉਣ ਲਈ ਮਜਬੂਰ ਹੋਣਾ ਪੈਂਦਾ ਹੈ। ਕੋਈ ਵੀ ਕਿਸਾਨ ਆਪਣੀ ਮਰਜ਼ੀ ਜਾਂ ਸ਼ੌਕ ਨਾਲ ਅੱਗ ਨਹੀਂ ਲਗਾਉਂਦਾ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ’ਤੇ ਪਰਚੇ ਦਰਜ ਕਰਨ ਦੀ ਬਜਾਏ ਪਰਾਲੀ ਦੇ ਨਿਪਟਾਰੇ ਲਈ ਲੋੜੀਂਦੀ ਮਸ਼ੀਨਰੀ ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਖ਼ਿਲਾਫ਼ ਦਰਜ ਮਾਮਲੇ ਰੱਦ ਨਾ ਕੀਤੇ ਗਏ ਤਾਂ ਜਥੇਬੰਦੀ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰਨ ਲਈ ਮਜਬੂਰ ਹੋਵੇਗੀ।
ਪਿਛਲੀ ਖ਼ਬਰ ਜੀ . ਐਨ . ਕੇ . ਸੀ . ਡਬਲਯੂ . ਵਿਖੇ ਅੰਤਰਰਾਸ਼ਟਰੀ ਸ਼ਾਂਤੀਪੂਰਨ ਸੰਚਾਰ ਦਿਵਸ ਮਨਾਇਆ ਅਗਲੀ ਖ਼ਬਰ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।