13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਰਕਾਰੀ ਖ਼ਰੀਦ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫੂਕ, ਮੱਲਾਂਵਾਲਾ ਦੀ ਅਨਾਜ ਮੰਡੀ ’ਚ ਸਫਾਈ ਪ੍ਰਬੰਧਾਂ ਦੀ ਘਾਟ

ਮੱਲਾਂਵਾਲਾ, 12 ਅਕਤੂਬਰ (ਬਲਬੀਰ ਸਿੰਘ ਜੋਸਨ)- ਅਨਾਜ ਮੰਡੀ ਮੱਲਾਂਵਾਲਾ ਵਿਚ ਸਰਕਾਰ ਦੇ ਖਰੀਦ ਪ੍ਰਬੰਧਾਂ ਦੀ ਪੋਲ ਖੁਲਦੀ ਨਜ਼ਰ ਆ ਰਹੀ ਹੈ ਕਿਉਂਕਿ ਝੋਨੇ ਦੀ ਖ਼ਰੀਦ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਅਨਾਜ ਮੰਡੀ ਮੱਲਾਂਵਾਲਾ ਵਿਚ ਖ਼ਰੀਦ ਪ੍ਰਬੰਧਾਂ ਤੇ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗੇ ਹਨ। ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਦੀਆਂ ਢੇਰੀਆਂ ਲਾਉਣ ਲਈ ਸਾਫ਼-ਸੁਥਰੀ ਤੇ ਪੱਕੀ ਜਗ੍ਹਾ ਦੇ ਨਾਲ ਨਾਲ ਮਿੱਟੀ ਵਿਚ ਝੋਨੇ ਦੀਆਂ ਢੇਰੀਆਂ ਲਾਹੁਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਸੜਕ ’ਤੇ ਪਏ ਖੱਡੇ ’ਚੋਂ ਲੰਘ ਰਹੀ ਟਰਾਲੀ ਅਤੇ ਖੜਾ ਗੰਦਾ ਪਾਣੀ। ਤਸਵੀਰਾ-ਂਬਲਬੀਰ ਸਿੰਘ ਜੋਸਨ 13-10-2026
ਮੱਲਾਂਵਾਲਾ, 12 ਅਕਤੂਬਰ (ਬਲਬੀਰ ਸਿੰਘ ਜੋਸਨ)- ਅਨਾਜ ਮੰਡੀ ਮੱਲਾਂਵਾਲਾ ਵਿਚ ਸਰਕਾਰ ਦੇ ਖਰੀਦ ਪ੍ਰਬੰਧਾਂ ਦੀ ਪੋਲ ਖੁਲਦੀ ਨਜ਼ਰ ਆ ਰਹੀ ਹੈ ਕਿਉਂਕਿ ਝੋਨੇ ਦੀ ਖ਼ਰੀਦ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਅਨਾਜ ਮੰਡੀ ਮੱਲਾਂਵਾਲਾ ਵਿਚ ਖ਼ਰੀਦ ਪ੍ਰਬੰਧਾਂ ਤੇ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗੇ ਹਨ। ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਦੀਆਂ ਢੇਰੀਆਂ ਲਾਉਣ ਲਈ ਸਾਫ਼-ਸੁਥਰੀ ਤੇ ਪੱਕੀ ਜਗ੍ਹਾ ਦੇ ਨਾਲ ਨਾਲ ਮਿੱਟੀ ਵਿਚ ਝੋਨੇ ਦੀਆਂ ਢੇਰੀਆਂ ਲਾਹੁਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਮੰਡੀ ਵਿਚ ਸਫ਼ਾਈ ਦੀ ਘਾਟ, ਟੁੱਟੀਆਂ ਸੜਕਾਂ, ਥਾਂ-ਥਾਂ ਪਏ ਟੋਏ ਤੇ ਮੁੱਖ ਗੇਟ ਨੇੜੇ ਖੜ੍ਹੇ ਗੰਦੇ ਪਾਣੀ ਕਾਰਨ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੀ ਮੰਗ ਹੈ ਕਿ ਝੋਨੇ ਦੀਆਂ ਢੇਰੀਆਂ ਲਾਉਣ ਲਈ ਜਗ੍ਹਾ ਨੂੰ ਸਾਫ਼ ਕਰਕੇ ਪੱਕੇ ਅਤੇ ਸੁਚੱਜੇ ਪ੍ਰਬੰਧ ਕੀਤੇ ਜਾਣ। ਮੰਡੀ ਵਿਚ ਲਾਈਟਾਂ ਲਗਾਉਣ ਵਾਲੀਆਂ ਥਾਵਾਂ ’ਤੇ ਪਹਿਲਾਂ ਇੱਟਾਂ ਪੁੱਟ ਕੇ ਕੰਮ ਕੀਤਾ ਗਿਆ ਸੀ, ਉਸ ਜਗ੍ਹਾ ਉੱਪਰ ਮਿੱਟੀ ਦੀਆਂ ਢੇਰੀਆਂ ਤੇ ਵੱਟਾਂ ਬਣੀਆਂ ਹੋਈਆਂ ਹਨ ਜਿਸ ਕਾਰਨ ਕਿਸਾਨਾਂ ਦੇ ਝੋਨੇ ਦੀਆਂ ਢੇਰੀਆਂ ਇਨਾਂ ਮਿੱਟੀ ਵਿਚ ਰਲਣ ਕਾਰਨ ਕਿਸਾਨ ਪਰੇਸ਼ਾਨ ਹਨ। ਕਿਸਾਨਾਂ ਦੀ ਮੰਗ ਹੈ ਕਿ ਜਿੱਥੇ ਇੱਟਾਂ ਪੁੱਟੀਆਂ ਗਈਆਂ ਹਨ ਉੱਥੇ ਉਨ੍ਹਾਂ ਨੂੰ ਤੁਰੰਤ ਦੁਬਾਰਾ ਲਗਾਇਆ ਜਾਵੇ। ਮੰਡੀ ਵਿਚ ਇਸ ਵਾਰ ਸਫ਼ਾਈ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਦੇ ਦੋਸ਼ ਵੀ ਲੱਗ ਰਹੇ ਹਨ। ਝੋਨੇ ਦੀ ਆਮਦ ਸ਼ੁਰੂ ਹੋਣ ਦੇ ਬਾਵਜੂਦ ਮੰਡੀ ਦੀ ਸਫ਼ਾਈ ਵੱਲ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਉੱਥੇ ਕੰਮ ਕਰਨ ਵਾਲੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਸਤੀ ਡੇਰਿਆਂ ਵਾਲੀ ’ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਫ਼ੂਡ ਸੇਫਟੀ ਅਧਿਕਾਰੀ ਅਭਿਨਵ ਖੋਸਲਾ ਦੀ ਬਹਾਲੀ ਫ਼ਿਰੋਜ਼ਪੁਰ ਲੋਕ ਲਹਿਰ ਦੀ ਜਿੱਤ, ਸਮਾਜਿਕ ਮੁੱਦਿਆਂ ’ਤੇ ਸੰਘਰਸ਼ ਰਹੇਗਾ ਜਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।