14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ’ਚ ਗੁਰੂ ਵੰਦਨ ਛਾਤਰ ਅਭਿਨੰਦਨ ਸਮਾਰੋਹ ਕਰਵਾਇਆ

ਤਲਵੰਡੀ ਭਾਈ, 13 ਅਕਤੂਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਗੁਰੂ ਵੰਦਨ ਛਾਤਰ ਅਭਿਨੰਦਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।

ਅਜੀਤ ਡੈਸਕ 14-10-2026
ਤਲਵੰਡੀ ਭਾਈ, 13 ਅਕਤੂਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਗੁਰੂ ਵੰਦਨ ਛਾਤਰ ਅਭਿਨੰਦਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਦੌਰਾਨ ਮਾਸਟਰ ਨਾਇਬ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲੈਣ ਲਈ ਪੇ੍ਰਿਤ ਕੀਤਾ। ਡਾ.ਬੀ . ਐਲ. ਪਸਰੀਚਾ ਤਲਵੰਡੀ ਭਾਈ ਸਟੇਟ ਪੈਟਰਨ ਵਲੋਂ ਵਿਦਿਆਰਥੀਆਂ ਨੂੰ ਭਾਰਤ ਵਿਕਾਸ ਪ੍ਰੀਸ਼ਦ ਬਾਰੇ ਜਾਣੂ ਕਰਵਾਇਆ ਅਤੇ ਇਸ ਤਹਿਤ ਕੀਤੇ ਸਮਾਜ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਉਸਾਰੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਵਿਦਿਆਰਥੀਆਂ ਨੂੰ ਸਹੀ ਸੇਧ ਦੇ ਕੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਦਿਆਂ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਨੇ ਭਾਰਤ ਵਿਕਾਸ ਪ੍ਰੀਸ਼ਦ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਹੋਰ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪੇ੍ਰਿਤ ਕਰਦੇ ਹਨ। ਇਸ ਮੌਕੇ ਭੁਪਿੰਦਰ ਸਿੰਘ ਪ੍ਰਧਾਨ, ਰਾਕੇਸ਼ ਕੁਮਾਰ ਗੁਪਤਾ ਸੈਕਟਰੀ, ਪਵਨ ਕੁਮਾਰ ਗੋਇਲ ਕੈਸ਼ੀਅਰ, ਅਸ਼ੋਕ ਕੁਮਾਰ ਸਚਦੇਵਾ ਵਾਈਸ ਪ੍ਰਧਾਨ, ਸਤਨਾਮ ਸਿੰਘ ਬਿੱਲੂ ਅਤੇ ਮਾਸਟਰ ਨਾਇਬ ਸਿੰਘ ਕਿਰਨ ਸਤਾਰਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋਫੈਸਰ ਅਮਨਦੀਪ ਕੌਰ ਨੇ ਬਾਖ਼ੂਬੀ ਨਿਭਾਈ।
ਪਿਛਲੀ ਖ਼ਬਰ ਪੰਜਾਬੀ ਸੰਵਾਦ ਵਲੋਂ ਸਰਹੱਦੀ ਪਿੰਡ ਚਾਂਦੀਵਾਲਾ ’ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਨੁੱਕੜ ਨਾਟਕ ਰਾਹੀਂ ਨਸ਼ਾ ਮੁਕਤ ਸਮਾਜ... ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਖਿਡਾਰੀ ਨੇ ਜੈਵਲਿਨ ਥਰੋਅ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧਾਇਆ ਮਾਣ-ਡੀ.ਐੱਮ.ਆਰ. ਨੇ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।