14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 49 ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੇ ਮਾਲਕੀ ਪ੍ਰਾਪਰਟੀ ਕਾਰਡ

ਮੱਲਾਂਵਾਲਾ, 13 ਅਕਤੂਬਰ (ਬਲਬੀਰ ਸਿੰਘ ਜੋਸਨ)- ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਪੱਧਰੀ ਵਿਖੇ 49 ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਸੰਬੰਧੀ ਪਿੰਡ ਪੱਧਰੀ ਵਿਖੇ ਸਮਾਗਮ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ।

ਅਜੀਤ ਡੈਸਕ 14-10-2026
ਮੱਲਾਂਵਾਲਾ, 13 ਅਕਤੂਬਰ (ਬਲਬੀਰ ਸਿੰਘ ਜੋਸਨ)- ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਪੱਧਰੀ ਵਿਖੇ 49 ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਸੰਬੰਧੀ ਪਿੰਡ ਪੱਧਰੀ ਵਿਖੇ ਸਮਾਗਮ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ। ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਇਸ ਮੌਕੇ ਤਹਿਸੀਲਦਾਰ ਫ਼ਿਰੋਜ਼ਪੁਰ ਹਰਿੰਦਰ ਪਾਲ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਹਰਮੀਤ ਸਿੰਘ ਖਾਈ, ਚੇਅਰਮੈਨ ਬਲਾਕ ਸੰਮਤੀ ਦਿਲਬਾਗ ਸਿੰਘ ਨੰਢਾ, ਗੁਰਭੇਜ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਲਮਗੜ੍ਹ ਨੇੜੇ ਟਰੇਨ ਤੋਂ ਡਿਗਣ ਕਾਰਨ 70 ਸਾਲਾ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਗਤਕਾ ਮੁਕਾਬਲਿਆਂ ’ਚ ਐਂਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ 10 ਤਗ਼ਮੇ, ਸਕੂਲ ਪੁੱਜਣ ’ਤੇ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।