15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਿਸਾਲ ਸਤਲੁਜ ਵਲੋਂ ਪੰਜਾਬ ਬੰਦ ਦਾ ਸਮਰਥਨ

ਫ਼ਿਰੋਜ਼ਪੁਰ, 14 ਅਕਤੂਬਰ (ਕੁਲਬੀਰ ਸਿੰਘ ਸੋਢੀ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ਅਤੇ ਉਸ ਦੇ ਸਾਥੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਦੀ ਮਿਸਲ ਸਤਲੁਜ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਮਿਸਲ ਸਤਲੁਜ ਪੰਜਾਬ ਦੇ ਜੁਆਇੰਟ ਜਨਰਲ ਸਕੱਤਰ ਕਿਰਨਦੀਪ ਸਿੰਘ ਦੀਪ ਪੱਲਾ ਨੇ ਸਮੂਹ ਜਥੇਬੰਦੀਆਂ ਵਲੋਂ 15 ਅਕਤੂਬਰ ਨੂੰ ਬੰਦ ਦੇ ਦਿੱਤੇ ਸੱਦੇ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਅਜੀਤ ਡੈਸਕ 15-10-2026
ਫ਼ਿਰੋਜ਼ਪੁਰ, 14 ਅਕਤੂਬਰ (ਕੁਲਬੀਰ ਸਿੰਘ ਸੋਢੀ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ਅਤੇ ਉਸ ਦੇ ਸਾਥੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਦੀ ਮਿਸਲ ਸਤਲੁਜ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਮਿਸਲ ਸਤਲੁਜ ਪੰਜਾਬ ਦੇ ਜੁਆਇੰਟ ਜਨਰਲ ਸਕੱਤਰ ਕਿਰਨਦੀਪ ਸਿੰਘ ਦੀਪ ਪੱਲਾ ਨੇ ਸਮੂਹ ਜਥੇਬੰਦੀਆਂ ਵਲੋਂ 15 ਅਕਤੂਬਰ ਨੂੰ ਬੰਦ ਦੇ ਦਿੱਤੇ ਸੱਦੇ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਕਿਰਨਦੀਪ ਸਿੰਘ ਦੀਪ ਪੱਲਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਇਕ ਬਹਾਦਰ ਅਤੇ ਅਗਾਂਹਵਧੂ ਸੋਚ ਵਾਲਾ ਸਮਾਜਿਕ ਕਾਰਕੁਨ ਸੀ, ਜੋ ਨਸ਼ਿਆਂ ਦੇ ਖ਼ਾਤਮੇ ਲਈ ਸੰਘਰਸ਼ ਕਰ ਰਿਹਾ ਸੀ। ਦੀਪ ਪੱਲਾ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਮਿਸਲ ਸਤਲੁਜ ਦੇ ਨੌਜਵਾਨ ਆਗੂ ਨਸੀਬ ਸਿੰਘ ਸੰਧੂ, ਢਾਣੀ ਰਾਜੇ ਜੰਗ ਤੇ ਸੰਦੀਪ ਮਹਾਜਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੱਖੂ ਪੁਲਿਸ ਵਲ਼ੋਂ ਵਿਸ਼ੇਸ਼ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਜਾਂਚ ਅਗਲੀ ਖ਼ਬਰ ਪਿਸਟਲ ਸ਼ੂਟਿੰਗ ’ਚ ਸ਼ਹੀਦ ਗੰਜ ਵੁਮੈਨ ਕਾਲਜ ਮੁੱਦਕੀ ਦੀ ਵਿਦਿਆਰਥਣ ਹਰਸਿਮਰਤ ਕੌਰ ਸੰਧੂ ਨੇ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।