15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਵਿਗੜੀ ਕਾਨੂੰਨ-ਵਿਵਸਥਾ ਦਾ ਸਬੂਤ-ਜਿੰਦੂ, ਬੱਬੂ

ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਫ਼ਿਰੋਜ਼ਪੁਰ ਦਿਹਾਤੀ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੀ ਹਮਾਇਤ ਕੀਤੀ ਗਈ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਯੂਥ ਕੋਰ ਕਮੇਟੀ ਪੰਜਾਬ ਦੇ ਮੈਂਬਰ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਘਟਨਾ ਬੇਹੱਦ ਦੁਖਦਾਈ ਹੈ ਤੇ ਇਹ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਜੁਗਿੰਦਰ ਸਿੰਘ ਜਿੰਦੂ, ਸੁਰਿੰਦਰ ਸਿੰਘ ਬੱਬੂ 15-10-2026
ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਫ਼ਿਰੋਜ਼ਪੁਰ ਦਿਹਾਤੀ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੀ ਹਮਾਇਤ ਕੀਤੀ ਗਈ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਯੂਥ ਕੋਰ ਕਮੇਟੀ ਪੰਜਾਬ ਦੇ ਮੈਂਬਰ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਘਟਨਾ ਬੇਹੱਦ ਦੁਖਦਾਈ ਹੈ ਤੇ ਇਹ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲਗਾਤਾਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਸੀ, ਪਰ ਸਰਕਾਰ ਵਲੋਂ ਉਸ ਦੀਆਂ ਚਿੰਤਾਵਾਂ ਤੇ ਨਸ਼ਿਆਂ ਦੇ ਖ਼ਾਤਮੇ ਲਈ ਉਠਾਈ ਜਾ ਰਹੀ ਆਵਾਜ਼ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ਮੀਨੀ ਪੱਧਰ ’ਤੇ ਠੋਸ ਨਤੀਜੇ ਦੇਣ ਦੀ ਬਜਾਏ ਮਹਿਜ਼ ਦਿਖਾਵਾ ਸਾਬਤ ਹੋ ਰਹੀ ਹੈ। ਜੋਗਿੰਦਰ ਸਿੰਘ ਜਿੰਦੂ ਅਤੇ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਥਿਤ ਨਲਾਇਕੀ ਤੇ ਲਾਪਰਵਾਹੀ ਕਾਰਨ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। ਅਕਾਲੀ ਆਗੂਆਂ ਨੇ ਪਰਵਿੰਦਰ ਸਿੰਘ ਝੋਟੇ ਦੀ ਮੌਤ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਬਹਾਲੀ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਨੂੰ ਗੰਭੀਰਤਾ ਨਾਲ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਪਿਛਲੀ ਖ਼ਬਰ ਅਬੋਹਰ-ਫ਼ਾਜ਼ਿਲਕਾ ਤੋਂ ਮਾਨਸਾ ਜਾ ਰਹੇ ਲੋਕਾਂ ਨੂੰ ਪੁਲਿਸ ਨੇ ਰਸਤੇ ’ਚ ਰੋਕਿਆ ਜਗਜੀਤ ਸਿੰਘ ਸੰਧੂ ਨੇ ਪੁਲਿਸ ’ਤੇ ਧੱਕੇਸ਼ਾ... ਅਗਲੀ ਖ਼ਬਰ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਫ਼ਿਰੋਜ਼ਪੁਰ ’ਚ ਸੈਮੀਨਾਰ ਦੌਰਾਨ ਦਸ ਸਾਲਾ ਨਸ਼ਾ ਵਿਰੋਧੀ ਨੀਤੀ ਦਾ ਪ੍ਰਸਤਾਵ ਤਸਕਰਾਂ ਤੇ ਭ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।