ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
ਮੁੱਦਕੀ, 15 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਯੂਥ ਪ੍ਰਧਾਨ ਮੇਜਰ ਸਿੰਘ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਜਿਹੀਆਂ ਵਾਰਦਾਤਾਂ ਦਾ ਵਾਪਰਨਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਰਹੀ ਹੈ ਅਤੇ ਸਰਕਾਰ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਮੇਜਰ ਸਿੰਘ
16-10-2026