18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਿਆਸੀ ਦੂਸ਼ਣਬਾਜ਼ੀ ਛੱਡ ਕੇ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨ ਕਰਨ ਸਰਕਾਰਾਂ- ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, 17 ਅਕਤੂਬਰ (ਵਰਿੰਦਰ ਮਨਚੰਦਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ’ਚ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਦੂਸ਼ਣਬਾਜ਼ੀ ਛੱਡ ਕੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਅਨੇਕਾਂ ਪਰਿਵਾਰ ਉੱਜੜ ਰਹੇ ਹਨ ਤੇ ਪੰਜਾਬ ਦੀ ਜਵਾਨੀ ਦਾ ਭਵਿੱਖ ਖ਼ਤਰੇ ’ਚ ਹੈ।

ਅਜੀਤ ਡੈਸਕ 18-10-2026
ਮੱਖੂ, 17 ਅਕਤੂਬਰ (ਵਰਿੰਦਰ ਮਨਚੰਦਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ’ਚ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਦੂਸ਼ਣਬਾਜ਼ੀ ਛੱਡ ਕੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਅਨੇਕਾਂ ਪਰਿਵਾਰ ਉੱਜੜ ਰਹੇ ਹਨ ਤੇ ਪੰਜਾਬ ਦੀ ਜਵਾਨੀ ਦਾ ਭਵਿੱਖ ਖ਼ਤਰੇ ’ਚ ਹੈ। ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਦਾ ਵਿਛੋੜਾ ਸਮਾਜ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇਕ ਸਿਆਸੀ ਪਾਰਟੀ ਦਾ ਮੁੱਦਾ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਚਿੰਤਾ ਹੈ। ਇਸ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਤੇ ਉਨ੍ਹਾਂ ਨੂੰ ਕਥਿਤ ਸਰਪ੍ਰਸਤੀ ਦੇਣ ਵਾਲਿਆਂ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੁਲਿਸ ਤੇ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਪੀਰ ਮੁਹੰਮਦ ਨੇ ਕਿਹਾ ਕਿ ਨਸ਼ਿਆਂ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਦੇ ਇਲਾਜ ਤੇ ਮੁੜ-ਵਸੇਬੇ ਲਈ ਵੀ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਡਿਵੀਜ਼ਨ ਦੇ ਰੋਸ ਧਰਨੇ ਅੱਗੇ ਝੁਕਿਆ ਸਹਿਕਾਰੀ ਬੈਂਕ, ਸਭਾਵਾਂ ਦੇ ਕੇ.ਸੀ.ਸੀ. ਮੈਂਬਰਾਂ ’ਤੇ ਲਾਇਆ 4 ਫ਼ੀਸਦੀ ਵਾ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸੀਆਂ ਨੇ ਕੱਢਿਆ ਮੋਮਬੱਤੀ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।