18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐਸ.ਕੇ. ਸਕੂਲ ਨੇ ਪੰਜਾਬੀ ਨਾਟਕ ਮੁਕਾਬਲਿਆਂ ’ਚ ਹਾਸਿਲ ਕੀਤਾ ਤੀਜਾ ਸਥਾਨ

ਤਲਵੰਡੀ ਭਾਈ, 17 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਸੰਸਥਾ ਐਸ. ਕੇ.

ਅਜੀਤ ਡੈਸਕ 18-10-2026
ਤਲਵੰਡੀ ਭਾਈ, 17 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਸੰਸਥਾ ਐਸ.ਕੇ. ਪਬਲਿਕ ਸਕੂਲ ਤਲਵੰਡੀ ਭਾਈ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਵਲੋਂ ਕਰਵਾਏ ਗਏ ਪੰਜਾਬੀ ਨਾਟਕ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ ਜੀ.ਐੱਚ.ਜੀ. ਅਕੈਡਮੀ ਜਗਰਾਂਓ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ’ਚ ਕਰੀਬ 10 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਐਸ.ਕੇ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ’ ਨਾਟਕ ਪੇਸ਼ ਕੀਤਾ। ਵਿਦਿਆਰਥੀਆਂ ਨੇ ਆਪਣੇ ਕਿਰਦਾਰਾਂ ਨੂੰ ਬਾਖ਼ੂਬੀ ਨਿਭਾਉਂਦਿਆਂ ਸ਼ਾਨਦਾਰ ਅਦਾਕਾਰੀ ਦਾ ਪ੍ਰਦਰਸ਼ਨ ਕੀਤਾ ਜਿਸ ਸਦਕਾ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਫਲਤਾ ਲਈ ਅਧਿਆਪਕ ਦਰਸ਼ਨ ਸਿੰਘ ਤੇ ਮੈਡਮ ਸੰਜੀਤ ਕੌਰ ਨੇ ਅਹਿਮ ਯੋਗਦਾਨ ਪਾਇਆ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ ਮੱਲਾ, ਡਾਇਰੈਕਟਰ ਕਿਰਨਪ੍ਰੀਤ ਕੌਰ ਸੋਢੀ ਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਬਲਰਾਜ ਸਿੰਘ ਸੰਧੂ ‘ਆਪ’ ਕਿਸਾਨ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਦੁਕਾਨ ’ਚ ਲੱਗੀ ਅੱਗ, ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।