18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਫ਼ਿਰੋਜ਼ਪੁਰ ਮੰਡਲ ਵਲੋਂ ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ

ਫ਼ਿਰੋਜ਼ਪੁਰ, 17 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਨੂੰ ਸੁਰੱਖਿਅਤ, ਬਿਹਤਰ ਅਤੇ ਆਧੁਨਿਕ ਸੁਵਿਧਾਵਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਮਿਤੀ 16 ਅਕਤੂਬਰ 2026 ਤੋਂ ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ ਕੀਤੀ ਗਈ ਹੈ। ਡਿਜੀਟਲ ਲਾਕਰ ਵਿਚ ਯਾਤਰੀ ਆਪਣੇ ਬੈਗ ਤੇ ਹੋਰ ਸਮਾਨ ਨੂੰ ਸੁਰੱਖਿਅਤ ਰੂਪ ਵਿਚ ਰੱਖ ਸਕਣਗੇ।

ਅਜੀਤ ਡੈਸਕ 18-10-2026
ਫ਼ਿਰੋਜ਼ਪੁਰ, 17 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਨੂੰ ਸੁਰੱਖਿਅਤ, ਬਿਹਤਰ ਅਤੇ ਆਧੁਨਿਕ ਸੁਵਿਧਾਵਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਮਿਤੀ 16 ਅਕਤੂਬਰ 2026 ਤੋਂ ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ ਕੀਤੀ ਗਈ ਹੈ। ਡਿਜੀਟਲ ਲਾਕਰ ਵਿਚ ਯਾਤਰੀ ਆਪਣੇ ਬੈਗ ਤੇ ਹੋਰ ਸਮਾਨ ਨੂੰ ਸੁਰੱਖਿਅਤ ਰੂਪ ਵਿਚ ਰੱਖ ਸਕਣਗੇ। ਇਸ ਨਾਲ ਯਾਤਰੀਆਂ ਨੂੰ ਆਪਣੇ ਸਮਾਨ ਦੇ ਨਾਲ ਹਰ ਸਮੇਂ ਘੁੰਮਣ ਦੀ ਅਸੁਵਿਧਾ ਤੋਂ ਮੁਕਤੀ ਮਿਲੇਗੀ। ਵਿਸ਼ੇਸ਼ ਤੌਰ ’ਤੇ ਉਹ ਯਾਤਰੀ ਜਿਨ੍ਹਾਂ ਨੇ ਟਰੇਨ ਦੀ ਉਡੀਕ ਕਰਨੀ ਹੁੰਦੀ ਹੈ ਜਾਂ ਕੁੱਝ ਸਮੇਂ ਲਈ ਸਟੇਸ਼ਨ ਤੋਂ ਬਾਹਰ ਜਾਣਾ ਹੁੰਦਾ ਹੈ। ਡਿਜੀਟਲ ਲਾਕਰ ਸੁਵਿਧਾ ਤਹਿਤ ਯਾਤਰੀ, ਆਪਣੀ ਲੋੜ ਅਨੁਸਾਰ ਲਾਕਰ ਨੂੰ ਨਿਰਧਾਰਿਤ ਸਮੇਂ ਲਈ ਬੁੱਕ ਕਰ ਸਕਣਗੇ। ਕਿਰਾਇਆ ਵੀ ਸਮੇਂ ਦੀ ਮਿਆਦ ਅਨੁਸਾਰ ਹੀ ਲਿਆ ਜਾਵੇਗਾ। ਯਾਤਰੀ ਨੂੰ ਲਾਕਰ ਪੈਨਲ ’ਤੇ ਆਪਣਾ ਮੋਬਾਈਲ ਨੰਬਰ ਦਰਜ ਕਰਕੇ ਓ.ਟੀ.ਪੀ. ਪ੍ਰਾਪਤ ਕਰਨਾ ਹੋਵੇਗਾ। ਉਸ ਤੋਂ ਬਾਅਦ ਲਾਕਰ ਦੀ ਚੋਣ ਕਰਕੇ, ਕਿਊ.ਆਰ. ਕੋਡ ਸਕੈਨ ਕਰਕੇ, ਆਨਲਾਈਨ ਭੁਗਤਾਨ ਕੀਤਾ ਜਾ ਸਕੇਗਾ। ਫਗਵਾੜਾ ਰੇਲਵੇ ਸਟੇਸ਼ਨ ’ਤੇ ਇਸ ਸੁਵਿਧਾ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਆਧੁਨਿਕ ਸੁਵਿਧਾਵਾਂ ਦਾ ਲਾਭ ਮਿਲੇਗਾ ਤੇ ਯਾਤਰੀਆਂ ਦੇ ਸਾਮਾਨ ਦੀ ਸੁਰੱਖਿਆ ਯਕੀਨੀ ਹੋਵੇਗੀ।
ਪਿਛਲੀ ਖ਼ਬਰ ਦੁਸਹਿਰਾ ਕਮੇਟੀ ਜ਼ੀਰਾ ਨੇ ਅਲੌਕਿਕ ਝਾਕੀ ਕੱਢੀ ਅਗਲੀ ਖ਼ਬਰ ਲਿੰਕ ਸੜਕਾਂ ਦੀਆਂ ਬਰਮਾਂ ਖ਼ਤਮ ਹੋਣ ਕੰਢੇ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।