ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਜ਼ੀਰਾ ਵਿਖੇ ਦੁਸਹਿਰਾ ਤੇ ਨਰਾਤਿਆਂ ਦਾ ਤਿਉਹਾਰ ਮਨਾਇਆ
ਜ਼ੀਰਾ,17 ਅਕਤੂਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਜ਼ੀਰਾ ਵਿਖੇ ਦੁਸਹਿਰੇ ਅਤੇ ਨਰਾਤਿਆਂ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਤੇ ਤਿਉਹਾਰਾਂ ਦੀ ਮਹੱਤਵਤਾ ਬਾਰੇ ਜਾਣੂ ਕਰਵਾਇਆ ਗਿਆ।
ਅਜੀਤ ਡੈਸਕ
18-10-2026