19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰਦੀਪ ਸਿੰਘ ਘੜਿਆਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਕਲਸੀ ਸਰਕਲ ਪ੍ਰਧਾਨ ਨਿਯੁਕਤ

ਤਲਵੰਡੀ ਭਾਈ, 18 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜ਼ਿਲ੍ਹਾ ਫ਼ਿਰੋਜਪੁਰ ਅੰਦਰ ਬੀ. ਸੀ.

ਅਜੀਤ ਡੈਸਕ 19-10-2026
ਤਲਵੰਡੀ ਭਾਈ, 18 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜ਼ਿਲ੍ਹਾ ਫ਼ਿਰੋਜਪੁਰ ਅੰਦਰ ਬੀ.ਸੀ. ਵਿੰਗ ਦੀ ਕਾਰਜ਼ਕਾਰਨੀ ਦਾ ਵਿਸਥਾਰ ਕਰਦੇ ਹੋਏ ਗੁਰਦੀਪ ਸਿੰਘ ਦੀਪਾ ਘੜਿਆਲ ਨੂੰ ਜ਼ਿਲ੍ਹਾ ਉਪ ਪ੍ਰਧਾਨ ਤੇ ਬਲਵੰਤ ਸਿੰਘ ਕਲਸੀ ਨੂੰ ਬੀ.ਸੀ. ਵਿੰਗ ਸਰਕਲ ਤਲਵੰਡੀ ਭਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਕਤ ਆਗੂਆਂ ਦੀਆਂ ਕੀਤੀਆਂ ਗਈਆਂ, ਇਨ੍ਹਾਂ ਨਿਯੁਕਤੀਆਂ ਦਾ ਇਸ ਇਲਾਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਬਲਦੇਵ ਸਿੰਘ ਬਰਾੜ ਜ਼ਿਲ੍ਹਾ ਉਪ ਪ੍ਰਧਾਨ ਅਕਾਲੀ ਦਲ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਸੰਜੀਵ ਕੁਮਾਰ ਪਿੰਟਾ, ਭੁਪਿੰਦਰ ਸਿੰਘ ਭਾਨਾ, ਬਲਰਾਜ ਸਿੰਘ ਰਾਜਾ ਕੋਟਲਾ, ਜਗਦੀਪ ਸਿੰਘ ਭੋਲੂਵਾਲਾ, ਸੁਖਪ੍ਰੀਤ ਸਿੰਘ ਮਾਛੀਬੁਗਰਾ, ਗਗਨਦੀਪ ਸਿੰਘ ਹਰਾਜ, ਰਾਜਦੀਪ ਸਿੰਘ ਰਾਜੂ ਸੁਲਹਾਣੀ, ਸੋਮ ਪ੍ਰਕਾਸ਼ ਸੋਮੀ, ਹਰਦਿਆਲ ਸਿੰਘ ਬਿੱਟੂ ਨੇ ਖੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਪਿੰਡ ਬਾਂਡੀਵਾਲਾ ਵਿਚ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।