19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਨੇ ਬਿਰਧ ਆਸ਼ਰਮ ’ਚ ਸਫ਼ਾਈ ਮੁਹਿੰਮ ਚਲਾਈ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)- ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਫ਼ਾਜ਼ਿਲਕਾ ਵਲੋਂ ਸਥਾਨਕ ਬਿਰਧ ਆਸ਼ਰਮ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ।

ਅਜੀਤ ਡੈਸਕ 19-10-2026
ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)- ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਫ਼ਾਜ਼ਿਲਕਾ ਵਲੋਂ ਸਥਾਨਕ ਬਿਰਧ ਆਸ਼ਰਮ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਫਾਊਂਡੇਸ਼ਨ ਦੇ ਮੈਂਬਰਾਂ ਨੇ ਆਸ਼ਰਮ ਦੀ ਸਫ਼ਾਈ ਕੀਤੀ ਤੇ ਬਜ਼ੁਰਗਾਂ ਨਾਲ ਸਮਾਂ ਬਿਤਾਉਂਦਿਆਂ ਉਨ੍ਹਾਂ ਨੂੰ ਫਲ, ਚਾਹ ਤੇ ਪਕੌੜੇ ਵੰਡ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਫਾਊਂਡੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਵੀਨ ਧੰਜੂ ਤੇ ਡਾ.ਮੋਹਨ ਦਿਓਲ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਤੇ ਉਨ੍ਹਾਂ ਦੀ ਸੇਵਾ ਤੇ ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ। ਇਸ ਮੌਕੇ ਫਾਊਂਡੇਸ਼ਨ ਦੇ ਸਰਪ੍ਰਸਤ ਐਡਵੋਕੇਟ ਵਿਸ਼ਨੂੰ ਪ੍ਰਸਾਦ ਦੱਤ, ਉਪ ਪ੍ਰਧਾਨ ਅਸ਼ੋਕ ਪਾਹਵਾ, ਅਸ਼ੋਕ ਬੁਧੀਰਾਜਾ, ਸੁਨੀਲ ਕਸ਼ਯਪ, ਡਾ.ਚੰਦ ਸਿੰਘ, ਸ਼ੇਖਰ ਠਠਈ, ਕੰਚਨ ਸ਼ਰਮਾ, ਗੌਰਵ ਚੁੱਘ, ਦਿਨੇਸ਼ ਸ਼ਰਮਾ, ਮਨੀਸ਼ ਵਡੇਰਾ, ਐਡਵੋਕੇਟ ਨਰਿੰਦਰ ਮੈਣੀ, ਅਸ਼ਵਨੀ ਸ਼ਰਮਾ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪਿੰਡ ਬਾਂਡੀਵਾਲਾ ਵਿਚ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।