20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

ਤਲਵੰਡੀ ਭਾਈ, 19 ਅਕਤੂਬਰ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 3. 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਅਜੀਤ ਡੈਸਕ 20-10-2026
ਤਲਵੰਡੀ ਭਾਈ, 19 ਅਕਤੂਬਰ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 3.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਦੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਨਛੱਤਰ ਸਿੰਘ ਉਰਫ਼ ਨੋਨਾ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਚੋਟੀਆਂ ਕਲਾਂ ਜ਼ਿਲ੍ਹਾ ਮੋਗਾ ਕਥਿਤ ਤੌਰ ’ਤੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਤੇ ਇਸ ਸਮੇਂ ਨੈਸ਼ਨਲ ਹਾਈਵੇਅ-54 ’ਤੇ ਤਲਵੰਡੀ ਭਾਈ ਵਿਖੇ ਬਣੀ ਖਾਲੀ ਪਾਰਕਿੰਗ ਵਿਚ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਵਲੋਂ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 3.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਟਰੈਕਟਰ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ wanted

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।