ਭਗਤ ਸਿੰਘ ਕਾਲੋਨੀ ਵੈਲਫੇਅਰ ਸੁਸਾਇਟੀ ਦੇ ਵਫ਼ਦ ਨੇ ਸੜਕਾਂ ਦੀ ਮਾੜੀ ਹਾਲਤ ਸੰਬੰਧੀ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ
ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਭਗਤ ਸਿੰਘ ਕਾਲੋਨੀ ਦੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਨੂੰ ਲੈ ਕੇ ਭਗਤ ਸਿੰਘ ਕਾਲੋਨੀ ਵੈਲਫੇਅਰ ਸੁਸਾਇਟੀ ਦੇ ਵਫ਼ਦ ਨੇ ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਵਿਧਾਇਕ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੀਆਂ ਹੋਰ ਸੜਕਾਂ ਦੀ ਮੁਰੰਮਤ ਅਤੇ ਡਿਵਾਈਡਰਾਂ ਦਾ ਕੰਮ ਚੱਲ ਰਿਹਾ ਹੈ ਅਤੇ ਭਗਤ ਸਿੰਘ ਕਾਲੋਨੀ ਦੀਆਂ ਸੜਕਾਂ ਵੀ ਜਲਦ ਬਣਾਈਆਂ ਜਾਣਗੀਆਂ।
ਅਜੀਤ ਡੈਸਕ
20-10-2026