21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕਿਸਾਨ ਜਥੇਬੰਦੀਆਂ ਵਲੋਂ ਗੁਰਮਾਲਕ ਸਿੰਘ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ’ਤੇ ਇਨਸਾਫ਼ ਦੀ ਮੰਗ

ਜ਼ੀਰਾ, 20 ਅਕਤੂਬਰ (ਹਰਜੀਤ ਸਿੰਘ ਗਿੱਲ)-ਪਿੰਡ ਲੌਹੁਕੇ ਖੁਰਦ ਵਿਚ ਗੁਰਮਾਲਕ ਸਿੰਘ ਇਕ ਸ਼ੈਲਰ ਵਿਚ ਟਰੈਕਟਰ ਚਾਲਕ ਸੀ , ਦੀ ਬੀਤੇ ਦਿਨੀਂ ਭੇਦ ਹਲਾਤ ਵਿਚ ਮੌਤ ਹੋ ਗਈ। ਇਸ ਸਬੰਧੀ ਪੁਲਿਸ ਵਲੋਂ ਅਣਪਛਾਤੇ ਲੋਕਾਂ ’ਤੇ ਮਾਮਲਾ ਦਰਜ ਕੀਤਾ ਗਿਆ।

ਅਜੀਤ ਡੈਸਕ 21-10-2026
ਜ਼ੀਰਾ, 20 ਅਕਤੂਬਰ (ਹਰਜੀਤ ਸਿੰਘ ਗਿੱਲ)-ਪਿੰਡ ਲੌਹੁਕੇ ਖੁਰਦ ਵਿਚ ਗੁਰਮਾਲਕ ਸਿੰਘ ਇਕ ਸ਼ੈਲਰ ਵਿਚ ਟਰੈਕਟਰ ਚਾਲਕ ਸੀ , ਦੀ ਬੀਤੇ ਦਿਨੀਂ ਭੇਦ ਹਲਾਤ ਵਿਚ ਮੌਤ ਹੋ ਗਈ। ਇਸ ਸਬੰਧੀ ਪੁਲਿਸ ਵਲੋਂ ਅਣਪਛਾਤੇ ਲੋਕਾਂ ’ਤੇ ਮਾਮਲਾ ਦਰਜ ਕੀਤਾ ਗਿਆ। ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਗੁਰ ਮਾਲਕ ਸਿੰਘ ਦੀ ਮੌਤ ਦੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਆਗੂ ਅਤੇ ਜ਼ਿਲ੍ਹਾ ਸਕੱਤਰ ਗੁਰਭਾਗ ਸਿੰਘ ਮਰੂੜ੍ਹ, ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਅਲੀਪੁਰ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਕਾਲਾ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਲੋਂਗੋਦੇਵਾ, ਸੁਖਦੇਵ ਸਿੰਘ ਸਨ੍ਹੇਰ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਨੇ ਕਿਹਾ ਸੈਲਰ ਮਾਲਕਾਂ ਵਲੋਂ ਮੌਤ ਵਾਲੀ ਥਾਂ ਦੀ ਜਲਦੀ- ਜਲਦੀ ਸਫ਼ਾਈ ਕਰਾਈ ਗਈ ਅਤੇ 20 ਮਿੰਟ ਪਹਿਲਾਂ ਕੈਮਰੇ ਵੀ ਬੰਦ ਕੀਤੇ ਗਏ ਹਨ । ਇਸ ਸਬੰਧੀ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ’ਤੇ ਬਾਈਨੇਮ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਪੀ.ਐਮ ਸ੍ਰੀ ਸਰਕਾਰੀ ਸਕੂਲ ਮੱਖੂ ਵਿਖੇ ਡਾ.ਗੁਰਚਰਨ ਨੂਰਪੁਰ ਵਲੋਂ ‘ਸਕਾਰਾਤਮਿਕ ਸੋਚ ਦਾ ਮਨੋਵਿਗਿਆਨ’ ਵਿਸ਼ੇ ’ਤੇ ਵਿਸ਼ੇਸ਼ ਲ... ਅਗਲੀ ਖ਼ਬਰ ਨਿਊਜ਼ੀਲੈਂਡ ਭੇਜਣ ਦੇ ਨਾਂਅ ’ਤੇ ਜ਼ਮੀਨ ਹੜੱਪਣ ਵਾਲੇ ਟਰੈਵਲ ਏਜੰਟ ਦੀ ਅਗਾਊਂ ਜ਼ਮਾਨਤ ਖ਼ਾਰਿਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।