21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਡੀ.ਏ.ਪੀ. ਖਾਦ ਦੀ ਕਿੱਲਤ ਅਤੇ ਕਥਿਤ ਬਲੈਕ ਮਾਰਕੀਟਿੰਗ ਵਿਰੁੱਧ ਬੀ.ਕੇ.ਯੂ. ਪੰਜਾਬ ਦਾ ਹੱਲਾਬੋਲ-ਚੱਕਾ ਜਾਮ ਦੀ ਚੇਤਾਵਨੀ

ਫ਼ਿਰੋਜ਼ਪੁਰ,20 ਅਕਤੁਬਰ (ਕੁਲਬੀਰ ਸਿੰਘ ਸੋਢੀ)- ਡੀ. ਏ.

ਜਥੇਬੰਦੀ ਦੇ ਸੂਬਾ ਪ੍ਰਧਾਨ ਫ਼ੁਰਮਾਨ ਸਿੰਘ ਸੰਧੂ, ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ। 21-10-2026
ਫ਼ਿਰੋਜ਼ਪੁਰ,20 ਅਕਤੁਬਰ (ਕੁਲਬੀਰ ਸਿੰਘ ਸੋਢੀ)- ਡੀ.ਏ.ਪੀ. ਖਾਦ ਦੀ ਕਥਿਤ ਕਿੱਲਤ, ਨਿਰਧਾਰਿਤ ਕੀਮਤ ਤੋਂ ਵੱਧ ਵਸੂਲੀ ਅਤੇ ਖਾਦ ਦੇ ਨਾਲ ਹੋਰ ਸਾਮਾਨ ਜ਼ਬਰਦਸਤੀ ਦੇਣ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਫ਼ੁਰਮਾਨ ਸਿੰਘ ਸੰਧੂ, ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੋਸ਼ ਲਾਇਆ ਕਿ ਜ਼ਿਲ੍ਹੇ ਵਿਚ ਡੀ.ਏ.ਪੀ. ਖਾਦ ਦੀ ਸਪਲਾਈ ਅਤੇ ਵੰਡ ਪ੍ਰਣਾਲੀ ਵਿਚ ਕਥਿਤ ਬੇਨਿਯਮੀਆਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ 6 ਵੱਡੀਆਂ ਖਾਦ ਕੰਪਨੀਆਂ ਦੀ ਸਪਲਾਈ ਇਕੋ ਪ੍ਰਾਈਵੇਟ ਡੀਲਰ ਕੋਲ ਕੇਂਦਰਿਤ ਕੀਤੇ ਜਾਣ ਕਾਰਨ ਬਾਜ਼ਾਰ ਵਿਚ ਘਾਟ ਪੈਦਾ ਹੋਈ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਖਾਦ ਦੀ ਵੰਡ ਕੁਝ ਚੋਣਵੇਂ ਡੀਲਰਾਂ ਤੱਕ ਸੀਮਤ ਰਹੇਗੀ ਤਾਂ ਕਿਸਾਨਾਂ ਨੂੰ ਸਮੇਂ ਸਿਰ ਅਤੇ ਵਾਜਬ ਕੀਮਤ ’ਤੇ ਖਾਦ ਕਿਵੇਂ ਮਿਲੇਗੀ? ਆਗੂਆਂ ਨੇ ਖੇਤੀਬਾੜੀ ਵਿਭਾਗ ਦੀ ਭੂਮਿਕਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਖਾਦ ਦੀ ਸਪਲਾਈ ਅਤੇ ਵੰਡ ਸਬੰਧੀ ਪੂਰਾ ਰਿਕਾਰਡ ਜਨਤਕ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਬਿਜਾਈ ਦੇ ਸੀਜ਼ਨ ਵਿਚ ਡੀ.ਏ.ਪੀ. ਖਾਦ ਦੀ ਉਪਲਬੱਧਤਾ ਬਹੁਤ ਅਹਿਮ ਹੁੰਦੀ ਹੈ। ਇਸੇ ਤਰ੍ਹਾਂ ਆਲੂ, ਮਟਰ, ਗਾਜਰ ਅਤੇ ਹੋਰ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵੀ ਸਮੇਂ ਸਿਰ ਖਾਦ ਦੀ ਲੋੜ ਹੁੰਦੀ ਹੈ। ਉਨ੍ਹਾਂ ਅਨੁਸਾਰ ਖਾਦ ਦੀ ਘਾਟ ਅਤੇ ਵੰਡ ਵਿਚ ਦੇਰੀ ਕਾਰਨ ਕਿਸਾਨਾਂ ਦੇ ਖੇਤੀਬਾੜੀ ਕਾਰਜ ਪ੍ਰਭਾਵਿਤ ਹੋ ਰਹੇ ਹਨ ਅਤੇ ਬਿਜਾਈ ਪਛੜਨ ਨਾਲ ਉਤਪਾਦਨ ਤੇ ਆਮਦਨ ’ਤੇ ਮਾੜਾ ਅਸਰ ਪੈਣ ਦਾ ਖਦਸ਼ਾ ਹੈ। ਆਗੂਆਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਦਫ਼ਤਰੀ ਦਾਅਵਿਆਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਖਾਦ ਦੀ ਉਪਲਬੱਧਤਾ ਦੀ ਜਾਂਚ ਕਰਨ। ਆਗੂਆਂ ਨੇ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਬੇਲਰ ਮਸ਼ੀਨਰੀ ਅਤੇ ਹੋਰ ਖੇਤੀਬਾੜੀ ਸੰਦਾਂ ਦੀ ਵੰਡ ਵਿਚ ਕਥਿਤ ਬੇਨਿਯਮੀਆਂ ਦਾ ਮੁੱਦਾ ਵੀ ਉਠਾਇਆ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਫ਼ਿਰੋਜ਼ਪੁਰ ਦੇ ਖੇਤੀਬਾੜੀ ਵਿਭਾਗ ਨੂੰ ਚੇਤਾਵਨੀ ਦਿੱਤੀ ਕਿ ਡੀ.ਏ.ਪੀ. ਦੀ ਸਪਲਾਈ ਵਿਚ ਸੁਧਾਰ ਕੀਤਾ ਜਾਵੇ, ਕਥਿਤ ਬਲੈਕਮਾਰਕੀਟਿੰਗ ਅਤੇ ਜ਼ਬਰਦਸਤੀ ਟੈਗਿੰਗ ਦੀ ਜਾਂਚ ਕਰਵਾਈ ਜਾਵੇ ਅਤੇ ਖਾਦ ਦੀ ਵੰਡ ਵਿਚ ਕਿਸੇ ਵੀ ਤਰ੍ਹਾਂ ਦੀ ਪੱਖਪਾਤੀ ਨੀਤੀ ਨੂੰ ਖ਼ਤਮ ਕੀਤਾ ਜਾਵੇ। ਆਗੂ ਫ਼ੁਰਮਾਨ ਸਿੰਘ ਸੰਧੂ, ਭੁਪਿੰਦਰ ਸਿੰਘ ਔਲਖ ਅਤੇ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਜਥੇਬੰਦੀ ਦਾ ਮੁੱਖ ਮਕਸਦ ਕਿਸਾਨਾਂ ਅਤੇ ਕਿਸਾਨੀ ਨੂੰ ਬਚਾਉਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਅਤੇ ਖਾਦ ਦੀ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਨਾ ਲਿਆਂਦੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ਿਲ੍ਹੇ ਭਰ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਲੋੜ ਪੈਣ ’ਤੇ ਚੱਕਾ ਜਾਮ ਵੀ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਹੋਦਿਆ ਸਕੂਲ ਕੰਪਲੈਕਸ ਦੇ ਮੁਕਾਬਲਿਆਂ ਵਿਚ ਐਸ.ਕੇ. ਸਕੂਲ ਦੀ ਰਹੀ ਚੜ੍ਹਤ ਅਗਲੀ ਖ਼ਬਰ ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।