ਸਿਵਲ ਪ੍ਰਸ਼ਾਸਨ ਜ਼ੀਰਾ ਨੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਜ਼ੀਰਾ, 21 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵਾਤਾਵਰਨ ਦੀ ਸਾਂਭ-ਸੰਭਾਲ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਦੇ ਮਕਸਦ ਨਾਲ ਸਿਵਲ ਪ੍ਰਸ਼ਾਸਨ ਜੀਰਾ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨੇ ਬਲਾਕ ਜ਼ੀਰਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਤੇ ਆਧੁਨਿਕ ਤਰੀਕਿਆਂ ਨਾਲ ਇਸ ਦਾ ਸੁਚੱਜਾ ਨਿਬੇੜਾ ਕਰਨ ਲਈ ਜਾਗਰੂਕ ਕੀਤਾ।
ਅਜੀਤ ਡੈਸਕ
22-10-2026