22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਮਹਿਲਾਵਾਂ, ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਲੋਕਾਂ ਦੀ ਹੋਈ ਭਾਰੀ ਖੱਜਲ-ਖ਼ੁਆਰੀ

ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ.

ਰੋਸ ਪ੍ਰਦਰਸ਼ਨ ਕਰਦੇ ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਤੇ ਵਰਕਰ। ਤਸਵੀਰਾਂ-ਗੁਰਿੰਦਰ ਸਿੰਘ 22-10-2026
ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹੜਤਾਲ ਵਿਚ ਸੂਬੇ ਭਰ ਦੇ ਕਰੀਬ 7500 ਟਰਾਂਸਪੋਰਟ ਮੁਲਾਜ਼ਮਾਂ ਦੇ ਸ਼ਾਮਲ ਹੋਣ ਕਾਰਨ ਲਗਭਗ 2700 ਬੱਸਾਂ ਸੜਕਾਂ ’ਤੇ ਨਹੀਂ ਚੱਲ ਸਕੀਆਂ। ਬੱਸਾਂ ਦਾ ਚੱਕਾ ਜਾਮ ਹੋਣ ਨਾਲ ਜਿੱਥੇ ਜਨਤਕ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਉਥੇ ਹੀ ਰੋਜ਼ਾਨਾ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬੱਸ ਸੇਵਾਵਾਂ ਠੱਪ ਹੋਣ ਕਾਰਨ ਬੱਸ ਅੱਡਿਆਂ ’ਤੇ ਸਵਾਰੀਆਂ ਦੀ ਖੱਜਲ-ਖੁਆਰੀ ਦੇਖਣ ਨੂੰ ਮਿਲੀ। ਖ਼ਾਸ ਕਰਕੇ ਮਹਿਲਾਵਾਂ, ਨੌਕਰੀਪੇਸ਼ਾ ਲੋਕਾਂ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਮੰਜ਼ਿਲਾਂ ਤੱਕ ਪਹੁੰਚਣ ਲਈ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਦੁਸਹਿਰੇ ਦੀਆਂ ਛੁੱਟੀਆਂ ਤੋਂ ਬਾਅਦ ਮੁੜ ਕੰਮ ’ਤੇ ਪਰਤ ਰਹੇ ਮੁਲਾਜ਼ਮਾਂ ਲਈ ਵੀ ਇਹ ਹੜਤਾਲ ਮੁਸ਼ਕਲਾਂ ਲੈ ਕੇ ਆਈ। ਬੇਸ਼ੱਕ ਨਿੱਜੀ ਬੱਸਾਂ ਚੱਲੀਆਂ ਪਰ ਦੂਰ-ਦੁਰਾਡੇ ਇਲਾਕਿਆਂ ਵਿਚ ਡਿਊਟੀਆਂ ਨਿਭਾਉਣ ਜਾਣ ਵਾਲੇ ਮੁਲਾਜ਼ਮ ਬੱਸਾਂ ਦੀ ਉਡੀਕ ਕਰਦੇ ਰਹੇ ਤੇ ਉਨ੍ਹਾਂ ਨੂੰ ਸਮੇਂ ਸਿਰ ਕੰਮ ਵਾਲੀਆਂ ਥਾਵਾਂ ’ਤੇ ਪਹੁੰਚਣ ਦੀ ਚਿੰਤਾ ਸਤਾਉਂਦੀ ਰਹੀ। ਕਈ ਯਾਤਰੀਆਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਨਿੱਜੀ ਵਾਹਨਾਂ ਜਾਂ ਹੋਰ ਬਦਲਵੇਂ ਸਾਧਨਾਂ ਦਾ ਸਹਾਰਾ ਲੈਣਾ ਪਿਆ। ਇਸੇ ਤਰ੍ਹਾਂ ਵਿਦਿਅਕ ਸੰਸਥਾਵਾਂ ਵਿਚ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਆਵਾਜਾਈ ਦੀ ਘਾਟ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਧਰ ਬੱਸ ਅੱਡੇ ’ਤੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮ ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਅਹਿਮ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਮੁਲਾਜ਼ਮਾਂ ਨੂੰ ਸਰਕਾਰ ਵਿਰੁੱਧ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵਲੋਂ ਯੂਨੀਅਨ ਆਗੂਆਂ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਮੁਲਾਜ਼ਮਾਂ ਨੂੰ ਇਸ ਗੱਲਬਾਤ ਤੋਂ ਆਪਣੀਆਂ ਮੰਗਾਂ ਦੇ ਨਿਪਟਾਰੇ ਦੀ ਉਮੀਦ ਹੈ।
ਪਿਛਲੀ ਖ਼ਬਰ ਸਮੂਹਿਕ ਛੁੱਟੀ ਲੈ ਕੇ ਗੁਰੂਹਰਸਹਾਏ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੁੱਦਕੀ ’ਚ ਆਰਜ਼ੀ ਯਾਰਡ ਮਨਜ਼ੂਰ ਨਾ ਹੋਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।