ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਸਾਥੀਆਂ ਸਮੇਤ ਡੋਰ-ਟੂ-ਡੋਰ ਸੰਪਰਕ ਮੁਹਿੰਮ
ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚਾਉਣ ਲਈ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਆਪਣੇ ਸਾਥੀਆਂ ਸਮੇਤ ਲੋਹਾਰਾ ਬਾਜ਼ਾਰ ਤੋਂ ਬਾਂਸੀ ਗੇਟ ਤੱਕ ਡੋਰ-ਟੂ-ਡੋਰ ਸੰਪਰਕ ਕੀਤਾ ਗਿਆ। ਇਸ ਦੌਰਾਨ ਵਿਧਾਇਕ ਭੁੱਲਰ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ।
ਅਜੀਤ ਡੈਸਕ
22-10-2026