ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਵਲੋਂ ਹਲਕੇ ਅਧੀਨ ਆਉਂਦੇ ਆਂਗਣਵਾੜੀ ਸੈਂਟਰਾਂ ਲਈ ਨਿਯੁਕਤ ਕੀਤੀਆਂ ਗਈਆਂ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਤੇ ਹੋਰ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਤਹਿਤ ਨਿਯੁਕਤੀ ਪੱਤਰ ਸੌਂਪਣ ਦਾ ਸਿਲਸਿਲਾ ਜਾਰੀ ਹੈ।
ਅਜੀਤ ਡੈਸਕ
22-10-2026