22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਉੱਘੇ ਸਾਹਿਤਕਾਰ ਰਘਬੀਰ ਸਿੰਘ ਭਰਤ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਜ਼ੀਰਾ, 21 ਅਕਤੂਬਰ (ਰਜਨੀਸ਼ ਕਥੂਰੀਆ)- ਸਾਹਿਤ ਸਭਾ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਦਲਜੀਤ ਰਾਏ ਕਾਲੀਆ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ ਜਿਸ ਵਿਚ ਸਾਹਿਤਕਾਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਮੀਟਿੰਗ ਦੇ ਦੌਰਾਨ ਪੰਜਾਬੀ, ਹਿੰਦੀ ਤੇ ਉਰਦੂ ਦੇ ਨਾਮਵਰ ਸਾਹਿਤਕਾਰ ਤੇ ਸੇਵਾ-ਮੁਕਤ ਅਧਿਆਪਕ ਰਘਬੀਰ ਸਿੰਘ ਭਰਤ ਮਾਛੀਵਾੜਾ ਦੇ ਅਚਾਨਕ ਬੇਵਕਤੇ ਅਕਾਲ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਸਾਹਿਤਕਾਰ ਰਘਬੀਰ ਸਿੰਘ ਭਰਤ ਦੀ ਪੁਰਾਣੀ ਤਸਵੀਰ 22-10-2026
ਜ਼ੀਰਾ, 21 ਅਕਤੂਬਰ (ਰਜਨੀਸ਼ ਕਥੂਰੀਆ)- ਸਾਹਿਤ ਸਭਾ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਦਲਜੀਤ ਰਾਏ ਕਾਲੀਆ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ ਜਿਸ ਵਿਚ ਸਾਹਿਤਕਾਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਮੀਟਿੰਗ ਦੇ ਦੌਰਾਨ ਪੰਜਾਬੀ, ਹਿੰਦੀ ਤੇ ਉਰਦੂ ਦੇ ਨਾਮਵਰ ਸਾਹਿਤਕਾਰ ਤੇ ਸੇਵਾ-ਮੁਕਤ ਅਧਿਆਪਕ ਰਘਬੀਰ ਸਿੰਘ ਭਰਤ ਮਾਛੀਵਾੜਾ ਦੇ ਅਚਾਨਕ ਬੇਵਕਤੇ ਅਕਾਲ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਰਘਬੀਰ ਸਿੰਘ ਭਰਤ ਨੇ ਪੰਜਾਬੀ ਸਾਹਿਤ ਦੀ ਝੋਲੀ ਵਿਚ 42 ਕਿਤਾਬਾਂ ਪਾਈਆਂ। ਭਾਸ਼ਾ ਵਿਭਾਗ ਪੰਜਾਬ ਵਲੋਂ ਉਹਨਾਂ ਤੋਂ ‘ਮਾਛੀਵਾੜਾ ਸਾਹਿਬ ਦਾ ਇਤਿਹਾਸ’ ਲਿਖਵਾਇਆ ਗਿਆ ਸੀ ਤੇ ਉਸ ਦਾ ਪੁਨਰ ਪ੍ਰਕਾਸ਼ਨ ਵੀ ਹੋਇਆ। ਇਸ ਦੇ ਪੁਨਰ ਪ੍ਰਕਾਸ਼ਨ ਨੂੰ 17 ਅਕਤੂਬਰ ਲੋਕ ਅਰਪਣ ਕੀਤਾ ਗਿਆ ਸੀ। ਉਹਨਾਂ ਨੇ ਮੌਲਾ ਬਖਸ਼ ਕੁਸ਼ਤਾ ਦੀ ਪ੍ਰਸਿੱਧ ਪੁਸਤਕ ਪੰਜਾਬੀ ਸ਼ਾਇਰਾਂ ਦਾ ਤਜਕਰਾ ਨੂੰ ਸ਼ਾਹਮੁਖੀ ਲਿਪੀ ਤੋਂ ਗੁਰਮੁਖੀ ਲਿਪੀ ਵਿਚ ਅਨੁਵਾਦ ਕੀਤਾ ਸੀ ਜਿਸ ਨੂੰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਪ੍ਰਕਾਸ਼ਿਤ ਕੀਤਾ ਗਿਆ ਸੀ। ਉਹਨਾਂ ਨੇ ਪਾਕਿਸਤਾਨੀ ਸ਼ਾਇਰਾਂ ਦਾ ਤਜਕਰਾ ਅਤੇ ਸਾਹਿਤ ਅਧਿਅਨ ਸਮੇਤ ਕਈ ਕਿਤਾਬਾਂ ਲਿਖੀਆਂ। ਉਹਨਾਂ ਨੇ ਪਾਕਿਸਤਾਨੀ ਲੇਖਕ ਅਫ਼ਜ਼ਲ ਪਰਵੇਜ਼ ਦੀ ਬਨ ਫੁਲਵਾੜੀ ਕਿਤਾਬ ਦਾ ਸ਼ਾਹਮੁਖੀ ਤੋਂ ਪੰਜਾਬੀ ਵਿੱਚ ਲਿਪੀਅੰਤਰਣ ਕੀਤਾ ਸੀ, ਜੋ ਕਿ 18 ਅਕਤੂਬਰ ਨੂੰ ਪੰਜਾਬੀ ਸਾਹਿਤ ਅਕਾਦਮੀ ਵਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਰਿਲੀਜ਼ ਕੀਤੀ ਜਾਣੀ ਸੀ ਪਰ ਇਸੇ ਦਿਨ ਸਵੇਰੇ ਹੀ ਉਹ ਇਸ ਜਹਾਨ ਤੋਂ ਰੁਖਸਤ ਹੋ ਗਏ। ਸਾਹਿਤ ਸਭਾ ਜ਼ੀਰਾ ਦੀ ਸ਼ੋਕ ਮੀਟਿੰਗ ਵਿਚ ਉੱਘੇ ਪੰਜਾਬੀ ਲੇਖਕ ਤੇ ਚਿੰਤਕ ਡਾ. ਗੁਰਚਰਨ ਸਿੰਘ ਨੂਰਪੁਰ, ਲੈਕਚਰਾਰ ਨਰਿੰਦਰ ਸਿੰਘ ਥਿੰਦ, ਮੇਜਰ ਸਿੰਘ ਸੰਧੂ,ਪ੍ਰਤਾਪ ਸਿੰਘ ਹੀਰਾ, ਮੁਖਤਿਆਰ ਸਿੰਘ ਬਰਾੜ, ਕਾਲਾ ਬੇਰੀ ਵਾਲਾ, ਸੁਖਰਾਜ ਸਿੰਘ ਜ਼ੀਰਾ, ਹਰੀ ਦਾਸ ਚੌਹਾਨ, ਦੀਪ ਜੀਰਵੀ, ਪ੍ਰਥਪਾਲ ਸਿੰਘ ਮਣਕੂ ਅਤੇ ਰੱਬੀ ਸ਼ਾਇਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਨੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ਮੁਕਾਬਲੇ ’ਚ 22 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।