22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਨੇ ਮੈਡੀਕਲ ਕੈਂਪ ਲਗਾਇਆ

ਜਲਾਲਾਬਾਦ, 21 ਅਕਤੂਬਰ (ਜਸਕਰਨ ਸਿੰਘ ਤਨੇਜਾ)- ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਵਲੋਂ ਐੱਫ਼. ਐੱਫ਼.

ਡਾ. ਰਕਸ਼ੰਦਾ ਵਾਟਸ ਤੇ ਡਾ. ਪਲਕ ਮਰੀਜ਼ਾਂ ਦੇ ਚੈੱਕਅਪ ਦੌਰਾਨ। ਤਸਵੀਰ- ਜਸਕਰਨ ਸਿੰਘ ਤਨੇਜਾ 22-10-2026
ਜਲਾਲਾਬਾਦ, 21 ਅਕਤੂਬਰ (ਜਸਕਰਨ ਸਿੰਘ ਤਨੇਜਾ)- ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਵਲੋਂ ਐੱਫ਼.ਐੱਫ਼. ਰੋਡ ਸਥਿਤ ਸ਼ਹੀਦ ਊਧਮ ਸਿੰਘ ਚੌਕ ਨੇੜੇ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲਗਭਗ 50 ਤੋਂ 55 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਕੈਂਪ ਵਿਚ ਆਯੁਰਵੈਦਿਕ ਮਾਹਿਰ ਡਾ. ਜੋਤੀ ਛਾਬੜਾ, ਪਲਕ ਆਈ ਹਸਪਤਾਲ ਤੋਂ ਡਾ. ਪਲਕ ਤੇ ਮੰਤਰ ਦੰਦਾਂ ਦੀ ਮਾਹਿਰ ਡਾ. ਰਕਸ਼ੰਦਾ ਵਾਟਸ ਨੇ ਮਰੀਜ਼ਾਂ ਦੀ ਜਾਂਚ ਕਰਕੇ ਸਿਹਤ ਸਬੰਧੀ ਸਲਾਹ ਦਿੱਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸੱਗੂ, ਸਕੱਤਰ ਭਗਵਾਨ ਸਿੰਘ ਸੱਗੂ, ਖ਼ਜ਼ਾਨਚੀ ਗੁਰਮੀਤ ਸਿੰਘ ਵਿਰਦੀ ਅਤੇ ਹੋਰ ਅਹੁਦੇਦਾਰ ਮੌਜੂਦ ਸਨ। ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਮੈਡੀਕਲ ਕੈਂਪ ਹਰ ਬੁੱਧਵਾਰ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ’ਚ ਪਹਿਲੀ ਵਾਰ ਵਾਤਾਵਰਨ ਪੱਖੀ ਪੇਪਰ ਦੀ ਮਸ਼ੀਨੀਕ੍ਰਿਤ ਲੋਡਿੰਗ ਹੋਈ ਅਗਲੀ ਖ਼ਬਰ ਉੱਘੇ ਸਾਹਿਤਕਾਰ ਰਘਬੀਰ ਸਿੰਘ ਭਰਤ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।