ਅਬੋਹਰ, 22 ਅਕਤੂਬਰ (ਵਿਵੇਕ ਹੂੜੀਆ)- ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਤੇ ਚਰਿੱਤਰ ਨਿਰਮਾਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਨੈਤਿਕ ਪ੍ਰੀਖਿਆ ਕਰਵਾਈ ਗਈ। ਇਹ ਪ੍ਰੀਖਿਆ ਕਾਲਜ ਦੇ ਪ੍ਰਿੰਸੀਪਲ ਡਾ. ਵਿਜੇ ਗਰੋਵਰ ਦੀ ਯੋਗ ਅਗਵਾਈ ਤੇ ਇੰਚਾਰਜ ਡਾ.ਰੀਮਾ ਪਾਹੂਜਾ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਨੇਪਰੇ ਚੜ੍ਹੀ। ਇੰਚਾਰਜ ਡਾ.ਰੀਮਾ ਪਾਹੂਜਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਤੇ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਵਿਚਕਾਰ ਹੋਏ ਐਮ.ਓ.ਯੂ. ਤਹਿਤ ਇਸ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕਾਲਜ ਦੇ ਕੁੱਲ 40 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਡਾ. ਅੰਜਨਾ ਧਵਨ ਤੇ ਡਾ.ਚਰਨ ਸਿੰਘ ਨੇ ਵੀ ਅਹਿਮ ਯੋਗਦਾਨ ਪਾਇਆ। ਡਾ. ਵਿਜੇ ਗਰੋਵਰ ਤੇ ਡਾ.ਰੀਮਾ ਪਾਹੂਜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।