ਦਿਨ-ਦਿਹਾੜੇ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਮੁੱਦਕੀ, 22 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਵਿਚ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਚੋਰਾਂ ਵਲੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਕੀਤੇ ਜਾਣ ਦੀ ਘਟਨਾ ਨੇ ਸਥਾਨਕ ਦੁਕਾਨਦਾਰਾਂ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ । ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕਸਬੇ ਦੇ ਮੇਨ ਰੋਡ ’ਤੇ ਪੰਜਾਬ ਐਂਡ ਸਿੰਧ ਬੈਂਕ ਦੇ ਨਜ਼ਦੀਕ ਸਥਿਤ ਮਿਲਨ ਟੈਲੀਕਾਮ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਇਕ ਨੌਜਵਾਨ ਦਾ ਮੋਟਰਸਾਈਕਲ ਦੁਕਾਨ ਦੇ ਬਾਹਰੋਂ ਚੋਰੀ ਹੋ ਗਿਆ ਜਿਸ ਨੂੰ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ। ਲੋਕਾਂ ਦੀ ਮੰਗ ਹੈ ਕਿ ਪੁਲਿਸ ਇਲਾਕੇ ਵਿਚ ਗਸ਼ਤ ਵਧਾਏ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ। ਨਾਕੇ ’ਤੇ ਮੋਟਰਸਾਈਕਲ ਛੱਡ ਕੇ ਫ਼ਰਾਰ ਹੋਇਆ ਵਿਅਕਤੀ, 300 ਗ੍ਰਾਮ ਹੈਰੋਇਨ ਬਰਾਮਦ
ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਪੁਲਿਸ ਪਾਰਟੀ ਨੂੰ ਦੇਖ ਕੇ ਮੁਲਜ਼ਮ ਮੋਟਰਸਾਈਕਲ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ।
ਅਜੀਤ ਡੈਸਕ
23-10-2026