ਕੌਂਸਲਰ ਰਚਿਤ ਸੋਢੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ
ਗੋਲੂ ਕਾ ਮੋੜ, 23 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਜਥੇਬੰਦਕ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕਾ ਗੁਰੂਹਰਸਹਾਏ ਦੇ ਨੌਜਵਾਨ ਮਿਹਨਤੀ ਆਗੂ ਤੇ ਮੌਜੂਦਾ ਕੌਂਸਲਰ ਰਚਿਤ ਸੋਢੀ ਨੂੰ ਯੂਥ ਵਿੰਗ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
24-10-2026