24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਦੀਵਾਲੀ ਤੇ ਛੱਠ ਪੂਜਾ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਸੁਰੱਖਿਆ ਆਪ੍ਰੇਸ਼ਨ ਚਲਾਇਆ

ਫ਼ਿਰੋਜ਼ਪੁਰ, 23 ਅਕਤੂਬਰ (ਰਾਕੇਸ਼ ਚਾਵਲਾ)-ਦੀਵਾਲੀ ਅਤੇ ਛੱਠ ਪੂਜਾ ਦੇ ਤਿਉਹਾਰਾਂ ਦੌਰਾਨ ਰੇਲ ਗੱਡੀਆਂ ਵਿਚ ਮੁਸਾਫ਼ਰਾਂ ਦੀ ਵਧ ਰਹੀ ਭਾਰੀ ਭੀੜ ਤੇ ਹਜ਼ੂਰ ਸਾਹਿਬ ਜਾਣ ਵਾਲੀ ਵਿਸ਼ੇਸ਼ ਰੇਲ ਗੱਡੀ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਵਿਖੇ ਵਿਸ਼ੇਸ਼ ਸੁਰੱਖਿਆ ਅਪ੍ਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਸਪੈਸ਼ਲ ਡੀ.

ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਵਲੋਂ ਚਲਾਏ ਗਏ ਸਰਚ ਅਪ੍ਰੇਸ਼ਨ ਦੌਰਾਨ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕਰਨ ਦੀ ਤਸਵੀਰ। ਅਜੀਤ ਤਸਵੀਰ 24-10-2026
ਫ਼ਿਰੋਜ਼ਪੁਰ, 23 ਅਕਤੂਬਰ (ਰਾਕੇਸ਼ ਚਾਵਲਾ)-ਦੀਵਾਲੀ ਅਤੇ ਛੱਠ ਪੂਜਾ ਦੇ ਤਿਉਹਾਰਾਂ ਦੌਰਾਨ ਰੇਲ ਗੱਡੀਆਂ ਵਿਚ ਮੁਸਾਫ਼ਰਾਂ ਦੀ ਵਧ ਰਹੀ ਭਾਰੀ ਭੀੜ ਤੇ ਹਜ਼ੂਰ ਸਾਹਿਬ ਜਾਣ ਵਾਲੀ ਵਿਸ਼ੇਸ਼ ਰੇਲ ਗੱਡੀ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਵਿਖੇ ਵਿਸ਼ੇਸ਼ ਸੁਰੱਖਿਆ ਅਪ੍ਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਸਪੈਸ਼ਲ ਡੀ.ਜੀ.ਪੀ. ਜੀ.ਆਰ.ਪੀ. ਪਟਿਆਲਾ ਅਤੇ ਡੀ.ਐੱਸ.ਪੀ. ਜ਼ੋਨਲ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਇਸ ਅਪ੍ਰੇਸ਼ਨ ਤਹਿਤ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਤੇ ਐਂਟੀ ਸਾਬੋਤਾਜ ਟੀਮ ਵਲੋਂ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਵਿਚ ‘ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ’ ਚਲਾਇਆ ਗਿਆ। ਪੁਲਿਸ ਟੀਮਾਂ ਨੇ ਪਲੇਟਫ਼ਾਰਮਾਂ, ਰੇਲ ਗੱਡੀਆਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਐਂਟਰੀ ਤੇ ਐਗਜ਼ਿਟ ਗੇਟਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਤੋਂ ਇਲਾਵਾ ਸਟੇਸ਼ਨ ਦੇ ਬਾਹਰ ਖੜ੍ਹੀਆਂ ਕਾਰਾਂ ਅਤੇ ਮੋਟਰਸਾਈਕਲਾਂ ਦੀ ਵੀ ਤਲਾਸ਼ੀ ਲਈ ਗਈ। ਚੈਕਿੰਗ ਦੌਰਾਨ ਕੁੱਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਪਰ ਕੋਈ ਵੀ ਨਾਜਾਇਜ਼ ਜਾਂ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸ ਮੌਕੇ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਦੇ ਮੁੱਖ ਅਫ਼ਸਰ ਇੰਸਪੈਕਟਰ ਨਵੀਨ ਕੁਮਾਰ ਤੇ ਉਨ੍ਹਾਂ ਦੀ ਟੀਮ ਨੇ ਯਾਤਰੀਆਂ ਨੂੰ ਸੁਰੱਖਿਆ ਸਬੰਧੀ ਜਾਗਰੂਕ ਕੀਤਾ।
ਪਿਛਲੀ ਖ਼ਬਰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਮੁੱਦਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਕੀਤੀ ਮੁਲਾਕਾਤ - ਆਸ਼ੂ ਬੰਗੜ, ਬਲਜੀਤ... ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ‘ਯੁਵਾ ਇਨੋਵੇਸ਼ਨ ਮੇਲਾ 3.0-2026’ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।